ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਰਿਕਾਰਡ ਪੇਸ਼ ਨਾ ਹੋਣ ਕਾਰਨ ਅਗਲੀ ਸੁਣਵਾਈ 9 ਜਨਵਰੀ


ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ  ਕਪੂਰਥਲਾ ਅਦਾਲਤ ‘ਚ ਸੁਣਵਾਈ ਹੋਣੀ ਸੀ ਪਰ ਪੁਲਸ ਦੁਪਹਿਰ ਤੱਕ ਰਿਕਾਰਡ ਲੈ ਕੇ ਨਹੀਂ ਪਹੁੰਚੀ। ਉਨ੍ਹਾਂ ਦੇ ਵਕੀਲ ਕੰਵਲਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਵਿੱਚ ਰਿਕਾਰਡ ਪੇਸ਼ ਨਾ ਹੋਣ ਕਾਰਨ ਅਗਲੀ ਸੁਣਵਾਈ 9 ਜਨਵਰੀ ਨੂੰ ਹੋਵੇਗੀ। ਜੱਜ ਸੁਪ੍ਰੀਤ ਕੌਰ ਦੀ ਅਦਾਲਤ ਨੇ ਕੱਲ੍ਹ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਦੇ ਵਕੀਲ ਨੇ ਸ਼ੁੱਕਰਵਾਰ ਸ਼ਾਮ ਨੂੰ ਹੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਪੁਲਸ ਨੂੰ ਸ਼ਨੀਵਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ। ਇਸ ਦੀ ਪੁਸ਼ਟੀ ਵਕੀਲ ਕੰਵਲਜੀਤ ਸਿੰਘ ਨੇ ਕੀਤੀ ਹੈ। ਕਈ ਸਾਲ ਪੁਰਾਣੇ ਐਨਡੀਪੀਐਸ ਕੇਸ ਵਿੱਚ ਜੇਲ੍ਹ ਵਿੱਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀਰਵਾਰ ਨੂੰ ਥਾਣਾ ਸੁਭਾਨਪੁਰ ਵਿੱਚ ਦਰਜ ਕੇਸ ਵਿੱਚ ਕਪੂਰਥਲਾ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਜਦੋਂ ਉਸ ਨੂੰ ਨਾਭਾ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਕਰਕੇ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਖਹਿਰਾ ਖ਼ਿਲਾਫ਼ 4 ਜਨਵਰੀ ਨੂੰ ਸੁਭਾਨਪੁਰ ਥਾਣੇ ਵਿੱਚ ਇੱਕ ਔਰਤ ਰਣਜੀਤ ਕੌਰ ਦੀ ਸ਼ਿਕਾਇਤ ’ਤੇ ਧਾਰਾ 195-ਏ ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *