Site icon Geo Punjab

ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ


ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਬੇਸ਼ੱਕ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਤੇ ਜੇਲ੍ਹ ਤੋਂ ਬਾਹਰ ਵੀ ਆ ਗਏ ਹਨ। ਪਰ ਇੱਕ ਵਾਰ ਫਿਰ ਉਨ੍ਹਾਂ ਦੀਆਂ ਮੁਸ਼ਕਲਾਂ ਵਧਣ ਦੀ ਸੰਭਾਵਨਾ ਜਾਪ ਰਹੀ ਹੈ। ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚ ਚੁੱਕੀ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਕੀਤੀ ਹੈ ਅਤੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਭਲਕੇ ਹੋਣੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।
ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਇਰ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਕੈਵੀਏਟ ਫਾਈਲ ਦਾ ਵਿਰੋਧ ਕੀਤਾ ਸੀ। ਇਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਅੱਜ ਸੁਪਰੀਮ ਕੋਰਟ ਵਿੱਚ ਕੈਵੀਏਟ ਦਾਇਰ ਕਰਨ ਤੋਂ ਬਾਅਦ ਭਲਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version