ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਦੇ ਸੈਕਟਰ 32 ਸਥਿਤ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ ਸਾਹਮਣੇ ਪੇਸ਼ ਹੋਏ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪੰਥ ਅਤੇ ਪੰਜਾਬ ਨਾਲ ਜੁੜਿਆ ਮੁੱਦਾ ਹੈ। ਇਸ ਮੁੱਦੇ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਸੁਖਬੀਰ ਬਾਦਲ ਦੀ SIT ਸਾਹਮਣੇ ਪੇਸ਼ੀ, ਬਾਹਰ ਆਉਂਦਿਆਂ ਹੀ ਕੀਤਾ ਅਜਿਹਾ ਕੁਝ, ਪੱਤਰਕਾਰ ਹੈਰਾਨ D5 Channel Punjabi ਮੈਂ ਪਹਿਲਾਂ ਵੀ ਜਾਂਚ ਟੀਮ ਨੂੰ ਹਮੇਸ਼ਾ ਸਹਿਯੋਗ ਦਿੱਤਾ ਹੈ ਅਤੇ ਭਵਿੱਖ ਲਈ ਵਚਨਬੱਧ ਰਹੇਗਾ। ਅੱਜ ਵੀ ਮੇਰੇ ਕੋਲੋਂ ਜੋ ਜਾਣਕਾਰੀ ਮੰਗੀ ਗਈ ਸੀ, ਉਹ ਪੂਰੀ ਤਰ੍ਹਾਂ ਮੁਹੱਈਆ ਕਰਵਾ ਦਿੱਤੀ ਹੈ, ਜੇਕਰ ਜਾਂਚ ਟੀਮ ਨੂੰ ਦੁਬਾਰਾ ਲੋੜ ਪਈ ਤਾਂ ਮੈਂ ਦੁਬਾਰਾ ਹਾਜ਼ਰ ਹੋਵਾਂਗਾ। ਪਰ ਮੇਰੀ ਇੱਕੋ ਬੇਨਤੀ ਹੈ ਕਿ ਇਸ ਮੁੱਦੇ ਨੂੰ ਹੋਰ ਦੇਰੀ ਨਾ ਕੀਤੀ ਜਾਵੇ ਅਤੇ ਜਲਦੀ ਤੋਂ ਜਲਦੀ ਇਨਸਾਫ਼ ਕੀਤਾ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।