ਸੁਖਬੀਰ ਬਾਦਲ ਵੱਲੋਂ ਪਰਮਜੀਤ ਸਰਨਾ ਨੂੰ ਦਿੱਲੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਪੰਥਕ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਏਕਤਾ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬੱਬਲ ਨੇ ਪੀ.ਐਸ.ਸਰਨਾ ਨੂੰ ਦਿੱਲੀ ਪ੍ਰਦੇਸ਼ ਇਕਾਈ ਦਾ ਪ੍ਰਧਾਨ ਨਿਯੁਕਤ ਕਰਕੇ ਹੋਰਨਾਂ ਸੂਬਿਆਂ ਵਿੱਚ ਵੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਿਹਾ ਹੈ।