ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਦੋ ਸਾਲ ਲਈ ਮੁਅੱਤਲ ਕੀਤਾ ਜਾਵੇਗਾ। ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਇਸ ਦੀ ਸਿਫਾਰਿਸ਼ ਕੀਤੀ ਹੈ।
ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੁਨੀਲ ਜਾਖੜ ਨੇ ਹੀ ਕਾਂਗਰਸ ਨੂੰ ਗੁੱਡ ਲਕ ਕਿਹਾ। ਸਾਫ਼ ਹੈ ਕਿ ਉਹ ਕਾਂਗਰਸ ਵਿੱਚ ਨਹੀਂ ਰਹਿਣਗੇ। ਕਾਰਵਾਈ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਰਾਹੀਂ ਕਾਂਗਰਸ ਹਾਈਕਮਾਂਡ ‘ਤੇ ਨਿਸ਼ਾਨਾ ਸਾਧਿਆ ਹੈ। ਅਤੇ ਲਿਖਿਆ ਹੈ- ਅੱਜ ਸਰ ਕਲਾਮ ਉਨ੍ਹਾਂ ਦਾ ਹੋਵੇਗਾ, ਜਿਸ ਵਿੱਚ ਜ਼ਮੀਰ ਅਜੇ ਬਾਕੀ ਹੈ।