ਸੁਪਰੀਮ ਕੋਰਟ ਨੇ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ।


ਸੁਪਰੀਮ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ 32 ਵਾਰਡਾਂ ‘ਤੇ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਪਟਿਆਲਾ ਸ਼ਹਿਰ ਦੇ 32 ਵਾਰਡਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਾਰਡਾਂ ਦੀਆਂ ਚੋਣਾਂ ਨਵੰਬਰ 2026 ਦੇ ਪਹਿਲੇ ਹਫ਼ਤੇ ਦੁਬਾਰਾ ਹੋ ਸਕਦੀਆਂ ਹਨ। ਹੁਕਮਾਂ ਦੀ ਵਿਸਥਾਰ ਨਾਲ ਜਾਣਕਾਰੀ ਲਈ ਸੁਪਰੀਮ ਕੋਰਟ ਦੇ ਲਿਖਤੀ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਗੱਲ ਦੀ ਵੀ ਸੰਭਾਵਨਾ ਹੈ ਕਿ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਹੁਕਮ ਵੀ ਦਿੱਤੇ ਜਾ ਸਕਦੇ ਹਨ। ਇਹ ਸਾਰੀਆਂ ਕਾਰਵਾਈਆਂ ਅਤੇ ਹੁਕਮ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਦਿੱਤੇ ਗਏ ਹਨ। ਦੋਸ਼ ਹੈ ਕਿ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਦੇ ਸਮਰਥਨ ਵਾਲੇ ਤੱਤਾਂ ਨੇ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜ ਦਿੱਤੇ ਸਨ ਅਤੇ ਉਨ੍ਹਾਂ ਨੂੰ ਕਾਗਜ਼ ਦਾਖਲ ਕਰਨ ਤੋਂ ਰੋਕਿਆ ਗਿਆ ਸੀ। ਇਸ ਧੱਕੇਸ਼ਾਹੀ ਦੇ ਵਿਰੁੱਧ ਪਹਿਲਾਂ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਹਾਈ ਕੋਰਟ ਦੇ ਸਾਬਕਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਵਾਲੀ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਆਪਣੀ ਜਾਂਚ ਰਿਪੋਰਟ ਸੌਂਪਣ ਤੋਂ ਬਾਅਦ ਸੁਪਰੀਮ ਕੋਰਟ ਨੇ ਹੁਣ ਆਪਣਾ ਫੈਸਲਾ ਸੁਣ ਦਿੱਤਾ ਹੈ।

ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.

Leave a Reply

Your email address will not be published. Required fields are marked *