ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਗੋਲੀਬਾਰੀ ਹੋਈ। ਗੋਲੀਬਾਰੀ ਵਿੱਚ ਪੀਸੀਆਰ ਵਿੱਚ ਤਾਇਨਾਤ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ। ਡੀਐਸਪੀ ਭੁਲੱਥ ਸਮੇਤ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਇਸ ਘਟਨਾ ਤੋਂ ਬਾਆਦ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਸਾਂਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪੁੱਜੇ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਦਾਖ਼ਲ ਜ਼ਖ਼ਮੀਆਂ ਦੀ ਪਛਾਣ ਡੀਐਸਪੀ ਭੁਲੱਥ ਭਾਰਤ ਭੂਸ਼ਨ ਸੈਣੀ, ਏਐਸਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏਐਸਆਈ ਅਸ਼ੋਕ ਕੁਮਾਰ, ਏਐਸਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਵਜੋਂ ਹੋਈ ਹੈ। ਫਿਲਹਾਲ ਗੋਲੀਬਾਰੀ ਰੁਕ ਗਈ ਹੈ।
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ‘ਤੇ ਕਬਜ਼ਾ ਕਰਨ ਤੋਂ ਬਾਅਦ ਬੁੱਧਵਾਰ ਨੂੰ ਬੂਸੋਵਾਲ ਰੋਡ ‘ਤੇ ਸਥਿਤ ਡੇਰਾ ਪੀਰ ਗੈਬ ‘ਤੇ ਕਬਜ਼ਾ ਕਰਦੇ ਹੋਏ 10 ਨਿਹੰਗ ਸਿੰਘਾਂ ਨੂੰ ਸੁਲਤਾਨਪੁਰ ਲੋਧੀ ਪੁਲਸ ਨੇ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿੱਚ 2020 ਵਿੱਚ ਇਸੇ ਤਰ੍ਹਾਂ ਦੀ ਝੜਪ ਵਿੱਚ ਦਰਜ ਹੋਏ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਝੜਪ ਹੋਈ ਸੀ, ਜਿਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਨੇ ਮਾਮਲਾ ਦਰਜ ਕੀਤਾ ਸੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
