Site icon Geo Punjab

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਰਾਈਵਰ ਦੀ ਸੜਕ ਹਾਦਸੇ ਵਿੱਚ ਹੋਈ ਮੌਤ ’ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਵਿਖੇ ਤਾਇਨਾਤ ਡਰਾਈਵਰ ਪ੍ਰਭਜੋਤ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਭਜੋਤ ਸਿੰਘ (41) ਅੱਜ ਸਵੇਰੇ ਕਰੀਬ 7 ਵਜੇ ਦਫ਼ਤਰ ਆ ਰਿਹਾ ਸੀ, ਜਦੋਂ ਸਾਹਨੇਵਾਲ ਜੀ.ਟੀ. ਨੇੜੇ ਉਸ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਰੋਡ ‘ਤੇ ਆਪਣੀ ਗੱਡੀ ਠੀਕ ਕਰ ਰਿਹਾ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ। ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਅਸਹਿ ਅਤੇ ਅਕਹਿ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਭਜੋਤ ਸਿੰਘ ਵਿਭਾਗ ਦੇ ਸਮਰਪਿਤ ਮੁਲਾਜ਼ਮ ਸਨ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਨਿੱਜੀ ਤੌਰ ‘ਤੇ ਖੜ੍ਹੇ ਹਨ। ਪ੍ਰਭਜੋਤ ਸਿੰਘ ਆਪਣੇ ਪਿੱਛੇ ਮਾਤਾ, ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version