ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਸੂਬੇ ਭਰ ਦੀਆਂ ਜੇਲ੍ਹਾਂ ਦੇ ਸੁਪਰਡੈਂਟ, ਡਿਪਟੀ ਸੁਪਰਡੈਂਟ ਅਤੇ ਵਧੀਕ ਸੁਪਰਡੈਂਟ ਪੱਧਰ ‘ਤੇ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਜੇਲ੍ਹ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਸਮੇਤ 33 ਜੇਲ੍ਹਾਂ ਦੇ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਸੁਪਰਡੈਂਟ ਰਾਜੀਵ ਅਰੋੜਾ ਨੂੰ ਏਆਈਜੀ ਜੇਲ੍ਹ ਪੰਜਾਬ ਦਾ ਚਾਰਜ ਦਿੱਤਾ ਗਿਆ ਹੈ। ਨਵੇਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੂੰ ਵਧੀਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦਾ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੂੰ ਕੇਂਦਰੀ ਜੇਲ੍ਹ ਬਠਿੰਡਾ ਦੇ ਸੁਪਰਡੈਂਟ ਦਾ ਚਾਰਜ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਵਰੁਣ ਸ਼ਰਮਾ ਨੂੰ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਦਾ ਚਾਰਜ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
