ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਚ ਇਸ ਸਮੇਂ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਚੱਲ ਰਹੀ ਹੈ। ਇਹ ਮੀਟਿੰਗ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਹੈ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ, ਹਜ਼ੂਰ ਸਾਹਿਬ ਦੇ ਗ੍ਰੰਥੀ ਰਾਮ ਸਿੰਘ ਵੱਲੋਂ ਇਸ ਮੀਟਿੰਗ ‘ਚ ਸ਼ਮੂਲੀਅਤ ਕੀਤੀ ਗਈ ਹੈ।
‘AAP’ ‘ਚ ਛਿੜਿਆ ਅੰਦਰੂਨੀ ਕਲੇਸ਼,MLA ਤੇMP ਵਿਚਾਲੇ ਖੜਕੀ|D5 Channel Punjabi
ਦਰਅਸਲ ਗਿਆਨੀ ਰਘਬੀਰ ਸਿੰਘ ਦੇ ਅਕਾਲ ਤਖ਼ਤ ਦੇ ਜਥੇਦਾਰ ਬਣਨ ਤੋਂ ਬਾਅਦ ਪਹਿਲੀ ਵਾਰ ਪੰਜ ਸਿੰਘ ਸਹਿਬਾਨਾਂ ਦੀ ਇਕਤਰਤਾਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਜਥੇਦਾਰ ਵੱਲੋਂ ਸਿੱਖ ਮਸਲਿਆਂ ਨੂੰ ਲੈ ਕੇ ਕੋਈ ਵੱਡਾ ਐਲਾਨ ਹੋ ਸਕਦਾ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
