ਸ੍ਰੀ ਕਾਲੀ ਮਾਤਾ ਮੰਦਿਰ, ਪਟਿਆਲਾ ਨੂੰ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਸ੍ਰੀ ਕਾਲੀ ਮਾਤਾ ਮੰਦਿਰ, ਪਟਿਆਲਾ ਨੂੰ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਸ੍ਰੀ ਕਾਲੀ ਮਾਤਾ ਮੰਦਿਰ, ਪਟਿਆਲਾ ਨੂੰ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਮਾਤਾ ਰਾਣੀ ਦੇ ਆਸ਼ੀਰਵਾਦ ਨਾਲ ਇੱਕ ਸਾਲ ਵਿੱਚ ਪੂਰਾ ਹੋ ਜਾਵੇਗਾ ਕੰਮ-ਕੇਜਰੀਵਾਲ

ਮੁੱਖ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਰਾਜ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ

ਪਟਿਆਲਾ, 30 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਿਰ ਨੂੰ ਨੁਹਾਰ ਦੇਣ ਲਈ 75 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਸਨਮਾਨ ਹੈ ਕਿ ਉਹ ਬਹੁਤ ਸਾਰੇ ਜਨਤਕ ਮਹੱਤਵ ਵਾਲੇ ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਕਿਸੇ ਵੀ ਸੂਬਾ ਸਰਕਾਰਾਂ ਨੇ ਇਨ੍ਹਾਂ ਵਿਸ਼ਾਲ ਜਨਤਕ ਮਹੱਤਵ ਵਾਲੇ ਕੰਮਾਂ ਨੂੰ ਸ਼ੁਰੂ ਕਰਨ ਦੀ ਕਦੇ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਖੁਸ਼ਕਿਸਮਤੀ ਨਾਲ ਸੂਬਾ ਸਰਕਾਰ ਨੂੰ ਇਹ ਮੌਕਾ ਮਾਤਾ ਰਾਣੀ ਨੇ ਬਖ਼ਸ਼ਿਆ ਹੈ ਅਤੇ ਇੱਕ ਸਾਲ ਦੇ ਅੰਦਰ-ਅੰਦਰ ਕੰਮ ਇਕੱਠਾ ਕਰ ਲਿਆ ਜਾਵੇਗਾ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਿਰ ਪੰਜਾਬ ਦੀ ਅਮੀਰ ਰੂਹਾਨੀ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਗਵਾਹ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਵੀ ਕਾਲੀ ਨੂੰ ਸਮਰਪਿਤ ਮੁੱਖ ਅਸਥਾਨ, ਮੰਦਰ ਕੰਪਲੈਕਸ ਵਿੱਚ ਸ਼ਕਤੀ ਦੇ ਇੱਕ ਹੋਰ ਬ੍ਰਹਮ ਰੂਪ ਸ਼੍ਰੀ ਰਾਜ ਰਾਜੇਸ਼ਵਰੀ ਜੀ ਦਾ ਇੱਕ ਪ੍ਰਾਚੀਨ ਮੰਦਰ ਵੀ ਸ਼ਾਮਲ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾ ਦੇ ਇਹ ਦੋ ਕੇਂਦਰ ਆਧੁਨਿਕ ਬੁਨਿਆਦੀ ਢਾਂਚੇ ਦੇ ਤੱਤਾਂ ਨਾਲ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਮਿਲਾਉਣ ਦੇ ਨਾਲ-ਨਾਲ ਇਸ ਕੰਪਲੈਕਸ ਨੂੰ ਅਧਿਆਤਮਿਕ ਤੌਰ ‘ਤੇ ਵੀ ਮਹੱਤਵਪੂਰਨ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਰੋਜ਼ਾਨਾ 10,000 ਦੇ ਕਰੀਬ ਸ਼ਰਧਾਲੂ ਆਉਂਦੇ ਹਨ, ਹਰ ਸ਼ਨੀਵਾਰ 40,000 ਦੇ ਕਰੀਬ ਅਤੇ ਨਵਰਾਤਰੀ ਤਿਉਹਾਰ ਦੌਰਾਨ ਇਹ ਗਿਣਤੀ ਵੱਧ ਕੇ ਇੱਕ ਲੱਖ ਦੇ ਕਰੀਬ ਹੋ ਜਾਂਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਸ਼੍ਰੀ ਕਾਲੀ ਮਾਤਾ ਮੰਦਿਰ ਨੂੰ ਨੁਹਾਰ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੰਦਰ ਦੇ ਛੱਪੜ ਲਈ ਸ਼ੁੱਧ ਪਾਣੀ ਭਾਖੜਾ ਨਹਿਰ ਤੋਂ ਆਉਣ ਨੂੰ ਯਕੀਨੀ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਪ੍ਰਾਜੈਕਟ ਲਈ 1.15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ 49.06 ਲੱਖ ਰੁਪਏ ਦੀ ਲਾਗਤ ਨਾਲ ਮੰਦਰ ਦੇ ਮੌਜੂਦਾ ਸੀਵਰੇਜ ਸਿਸਟਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਨੈੱਟਵਰਕ ਨੂੰ ਅੱਪਗ੍ਰੇਡ ਕਰਕੇ ਬਦਲਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਿਤ ਕੀਤਾ ਜਾ ਰਿਹਾ ਹੈ ਜੋ ਨਾ ਸਿਰਫ ਸਥਾਨਕ ਨਿਵਾਸੀਆਂ ਨੂੰ ਬਲਕਿ ਸ਼ਰਧਾਲੂਆਂ ਨੂੰ ਵੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੀ ਅਧਿਆਤਮਿਕ ਅਤੇ ਸੁਹਜਾਤਮਕ ਸੁੰਦਰਤਾ ਨੂੰ ਵਧਾਉਣ ਲਈ ਮੁੱਖ ਤੀਰਥ ਸਥਾਨਾਂ ‘ਤੇ ਕੀਤੇ ਗਏ ਪ੍ਰਬੰਧਾਂ ਦੇ ਆਧਾਰ ‘ਤੇ ਛੱਪੜ ਦੇ ਨੇੜੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਕੰਮ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ 15.11 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਇਮਾਰਤ ਵਿੱਚ ਲਿਫਟ ਲਗਾਈ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਛੱਪੜ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਨਵੀਂ ਇਮਾਰਤ, ਗਲਿਆਰਾ, ਚਾਰਦੀਵਾਰੀ, ਐਂਟਰੀ ਗੇਟ ਅਤੇ ਛੱਪੜ ਦੇ ਪ੍ਰੋਜੈਕਟ ਵੀ ਸਾਂਝੇ ਤੌਰ ‘ਤੇ ਸ਼ੁਰੂ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਰੋਜ਼ਾਨਾ ਲੰਗਰ ਸੇਵਾ (ਸਮੁਦਾਇਕ ਭੋਜਨ) ਸਿੱਖ ਅਤੇ ਹਿੰਦੂ ਪਰੰਪਰਾਵਾਂ ਦੀ ਪਾਲਣਾ ਕਰਦੇ ਹੋਏ ਸ਼ੁਰੂ ਕੀਤੀ ਜਾਵੇਗੀ, ਖਾਸ ਤੌਰ ‘ਤੇ ਦੂਰ-ਦੁਰਾਡੇ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ ਸ਼ਰਧਾਲੂਆਂ ਲਈ।

ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੇ ਤਾਲਾਬ ਦਾ ਮੁਕੰਮਲ ਮੁਰੰਮਤ ਕੀਤਾ ਜਾਵੇਗਾ, ਜਿਸ ਵਿੱਚ ਡੀਸਿਲਟਿੰਗ, ਵਾਟਰਪ੍ਰੂਫਿੰਗ, ਕਿਨਾਰਿਆਂ ‘ਤੇ ਪੱਥਰ ਦਾ ਕੰਮ ਅਤੇ ਮਾਰਗ ਦਾ ਨਿਰਮਾਣ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਅਤੇ ਇਸ ਦੀ ਵਿਰਾਸਤੀ ਇਮਾਰਤਸਾਜ਼ੀ ਨੂੰ ਕਾਇਮ ਰੱਖਦੇ ਹੋਏ ਇਸ ਦੀ ਸ਼ਾਨ ਨੂੰ ਵਧਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਫਾਟਕ ਨੂੰ ਮੁੜ ਖੋਲ੍ਹਣ ਅਤੇ ਨਵੀਨੀਕਰਨ ਕਰਨ ਦੀ ਤਜਵੀਜ਼ ਬਣਾਈ ਗਈ ਹੈ, ਜੋ ਅਕਸਰ ਭੀੜ-ਭੜੱਕੇ ਵਾਲੇ ਸਮੇਂ ਦੌਰਾਨ ਵਰਤਿਆ ਜਾਂਦਾ ਹੈ।

ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਪਰੰਪਰਾਗਤ ਵਾਸਤੂਕਲਾ ਦੇ ਨਾਲ ਇਕਸੁਰਤਾ ਵਿਚ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੀਕਐਂਡ ਅਤੇ ਨਵਰਾਤਰੀ ਦੌਰਾਨ, ਜਦੋਂ ਵੱਡੀ ਭੀੜ ਇਕੱਠੀ ਹੁੰਦੀ ਹੈ, ਤਾਂ ਸ਼ਰਧਾਲੂਆਂ ਦੀ ਕ੍ਰਮਬੱਧ ਅਤੇ ਸਤਿਕਾਰਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬੈਰੀਕੇਡਡ ਲੇਨਾਂ ਅਤੇ ਸਾਈਨ ਬੋਰਡਾਂ ਦੇ ਨਾਲ ਇੱਕ ਯੋਜਨਾਬੱਧ ਕਤਾਰ ਪ੍ਰਬੰਧਨ ਪ੍ਰਣਾਲੀ ਪੇਸ਼ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਯੋਜਨਾਬੰਦੀ ਅਤੇ ਵਿਰਾਸਤੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਦੇ ਨਿਰਮਾਣ, ਵਿਰਾਸਤੀ ਸੰਭਾਲ, ਤੀਰਥ ਸਥਾਨਾਂ ਦੀਆਂ ਸਹੂਲਤਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਕਵਰ ਕਰਦੇ ਹੋਏ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸਾਦ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਮਾਤਾ ਵੈਸ਼ਨੋ ਦੇਵੀ ਮੰਦਿਰ ਵਰਗੀ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਭੇਟਾਂ ਦੀ ਸੰਗਠਿਤ, ਨਿਰਪੱਖ ਅਤੇ ਸਨਮਾਨਜਨਕ ਵੰਡ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਬਜੁਰਗ ਸ਼ਰਧਾਲੂਆਂ, ਬੱਚਿਆਂ ਵਾਲੀਆਂ ਬੀਬੀਆਂ ਅਤੇ ਅਪੰਗ ਵਿਅਕਤੀਆਂ ਦੀ ਸਹੂਲਤ ਲਈ ਖਾਸ ਕਰਕੇ ਵੱਖ-ਵੱਖ ਮੌਸਮ ਦੇ ਹਾਲਾਤਾਂ ਵਿੱਚ ਸੰਗਤ ਹਾਲ ਨੂੰ ਪੂਰੀ ਤਰ੍ਹਾਂ ਏਅਰਕੰਡੀਸ਼ਨਡ ਹਾਲ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਸਰਕਾਰ ਦਾ ਫਰਜ਼ ਹੈ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਸ਼ਾਨਦਾਰ ਅਤੀਤ ਨਾਲ ਜੁੜੀ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਰਿਹਾਇਸ਼ ਲਈ ਮੰਦਿਰ ਦੇ ਅੰਦਰ ਇੱਕ ਹਾਲ ਬਣਾਇਆ ਗਿਆ ਹੈ ਅਤੇ 300 ਵਾਹਨਾਂ ਲਈ ਪਾਰਕਿੰਗ ਥਾਂ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਇਲਾਹੀ ਆਸਥਾ ਦੇ ਕੇਂਦਰ ਨੂੰ ਪੰਜਾਬ ਦੀ ਇਮਾਰਤਸਾਜ਼ੀ ਦੇ ਅਜੂਬੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸ ਮੌਕੇ ਮੈਂਬਰ ਰਾਜ ਸਭਾ ਰਜਿੰਦਰ ਗੁਪਤਾ, ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਤੇ ਹੋਰ ਹਾਜ਼ਰ ਸਨ |

Leave a Reply

Your email address will not be published. Required fields are marked *