ਚੰਡੀਗੜ੍ਹ: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਪੁਰਬ ਪੂਰੇ ਭਾਰਤ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਜਨਮ ਦਿਨ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਵਿੱਚ ਲਿਖਿਆ, “ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਨੇ ਖਾਲਸਾ ਸਾਜ ਕੇ ਸਮੁੱਚੀ ਕੌਮ ਨੂੰ ਪੂਰੀ ਦੁਨੀਆ ਵਿੱਚ ਵੱਖਰੀ ਪਹਿਚਾਣ ਦਿੱਤੀ। ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।ਦੀਵਾਨ ਟੋਡਰ ਮੱਲ ਹਵੇਲੀ ਬਾਰੇ ਵੱਡਾ ਐਲਾਨ, ਜਲਦੀ ਹੀ ਤਿਆਰ ਹੋਵੇਗੀ?|D5 Channel Punjabi ਇਸ ਦੇ ਨਾਲ ਹੀ ਭਾਰਤ ਦੇ ਪ੍ਰਧਾਨ ਮੰਤਰੀ ਸ. ਨਰਿੰਦਰ ਮੋਦੀ ਨੇ ਵੀ ਸਾਰੀ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।ਉਨ੍ਹਾਂ ਨੇ ਟਵੀਟ ਕੀਤਾ,”ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੀ ਬੇਮਿਸਾਲ ਹਿੰਮਤ ਆਉਣ ਵਾਲੇ ਸਾਲਾਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।” ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਨੇ ਖਾਲਸੇ ਦੀ ਸਾਜਨਾ ਕਰਕੇ ਸਮੁੱਚੀ ਕੌਮ ਨੂੰ ਪੂਰੀ ਦੁਨੀਆ ਵਿੱਚ ਇੱਕ ਵੱਖਰੀ ਪਹਿਚਾਣ ਦਿੱਤੀ…ਅੱਜ ਗੁਰੂ ਸਾਹਿਬ ਦਾ ਪ੍ਰਕਾਸ਼ ਗੁਰਪੁਰਬ ਹੈ। ਸੰਗਤ ਨੂੰ ਵਧਾਈਆਂ… pic.twitter.com/GYWtQ9IDZ1 — ਭਗਵੰਤ ਮਾਨ (@BhagwantMann) ਦਸੰਬਰ 29, 2022 ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ, ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਸ ਦੀ ਬੇਮਿਸਾਲ ਹਿੰਮਤ ਆਉਣ ਵਾਲੇ ਸਾਲਾਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ। pic.twitter.com/ijuOJSSd4s — ਨਰਿੰਦਰ ਮੋਦੀ (@narendramodi) ਦਸੰਬਰ 29, 2022 ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਸੀਂ ਇਸ ਲੇਖ ਨਾਲ ਕੋਈ ਸਮੱਸਿਆ ਹੈ, ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।