ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਨੂੰ ਪਟਿਆਲਾ ਵਿਖੇ – ਡਿਪਟੀ ਕਮਿਸ਼ਨਰ ਸ.

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਨੂੰ ਪਟਿਆਲਾ ਵਿਖੇ – ਡਿਪਟੀ ਕਮਿਸ਼ਨਰ ਸ.

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਨੂੰ ਪਟਿਆਲਾ ਵਿਖੇ – ਡਿਪਟੀ ਕਮਿਸ਼ਨਰ ਸ.

-ਏਡੀਸੀ ਪੇਂਡੂ ਵਿਕਾਸ ਦਮਨਜੀਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ

– ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਾਮਲ ਹੋਣ ਲਈ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ।

ਪਟਿਆਲਾ, 29 ਅਕਤੂਬਰ:

ਨੌਵੇਂ ਪਾਤਿਸ਼ਾਹ ਅਤੇ ਹਿੰਦ ਦੇ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ 4 ਨਵੰਬਰ ਨੂੰ ਸ਼ਾਮ 7 ਤੋਂ 8.30 ਵਜੇ ਤੱਕ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਬਾਰੇ ਜਾਣੂ ਕਰਵਾਉਣ ਲਈ ਇਸ ਲਾਈਟ ਐਂਡ ਸਾਊਂਡ ਸ਼ੋਅ ਨੂੰ ਦੇਖਣ ਲਈ ਸਮੇਂ ਸਿਰ ਆਪਣੇ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ।

ਇਸ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਏ.ਡੀ.ਸੀ. ਪੇਂਡੂ ਵਿਕਾਸ ਦਮਨਜੀਤ ਸਿੰਘ ਮਾਨ ਨੇ ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਲ-ਨਾਲ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।

ਏ.ਡੀ.ਸੀ ਮਾਨ ਨੇ ਦੱਸਿਆ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਨੂੰ ਸ਼ਾਮ 7 ਵਜੇ ਪੋਲੋ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ “ਇਸ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਅਤੇ ਧਾਰਮਿਕ ਵਿਰਸੇ ਦਾ ਸਤਿਕਾਰ ਕਰਨਾ ਸਾਡਾ ਫਰਜ਼ ਬਣਦਾ ਹੈ, ਜਿਸ ਲਈ ਸਮੂਹ ਸੰਗਤਾਂ ਨੂੰ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ‘ਤੇ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।”

ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ ਫਲਸਫੇ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕੇ ਹਨ।

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਧਾਰਮਿਕ ਯਾਤਰਾ ਮਾਲਵਾ-2 ਯਾਤਰਾ ਜੋ ਕਿ 20 ਨਵੰਬਰ ਨੂੰ ਮਹਾਨ ਨਗਰ ਕੀਰਤਨ ਦੇ ਰੂਪ ਵਿਚ ਬਠਿੰਡਾ ਤੋਂ ਚੱਲ ਕੇ 21 ਨਵੰਬਰ ਨੂੰ ਪਟਿਆਲਾ ਪਹੁੰਚ ਰਹੀ ਹੈ, ਇਸ ਤੋਂ ਇਲਾਵਾ ਜ਼ਿਲ੍ਹੇ ਭਰ ਵਿਚ ਗੁਰੂ ਸਾਹਿਬਾਨ ਨਾਲ ਸਬੰਧਤ 36 ਵੱਖ-ਵੱਖ ਗੁਰਧਾਮਾਂ ‘ਤੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਕਵੀ ਦਰਬਾਰ ਵੀ ਹੋਣਗੇ।

ਇਸ ਮੌਕੇ ਐਸਪੀ ਸਥਾਨਕ ਵੈਭਵ ਚੌਧਰੀ, ਏਡੀਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸਡੀਐਮ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਪਿਊਸ਼ ਅਗਰਵਾਲ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਗੁਰਪ੍ਰੀਤ ਕੌਰ, ਜ਼ਿਲ੍ਹਾ ਫਾਇਰ ਅਫ਼ਸਰ ਰਜਿੰਦਰ ਕੌਸ਼ਲ, ਨਵਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *