ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਤੱਥਾਂ ਦੀ ਘਾਟ ਕਾਰਨ ਇਹ ਫੈਸਲਾ ਲਿਆ ਹੈ। ਜਲੰਧਰ ਦੇਹਾਤ ਪੁਲਿਸ ਜਲਦੀ ਹੀ ਕੇਸ ਦਰਜ ਕਰੇਗੀ।
ਮਾਮਲਾ 17 ਮਾਰਚ ਨੂੰ ਜਲੰਧਰ ਦੇ ਪਤਾਰਾ ਥਾਣੇ ਵਿੱਚ ਦਰਜ ਹੋਇਆ ਸੀ। ਕੇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਜੋੜੀ ਗਈ ਸੀ। ਇਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।
ਕੇਸ ਦਰਜ ਹੋਣ ਤੋਂ ਕੁਝ ਦਿਨ ਬਾਅਦ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦੇ ਸਮੇਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ। ਕੋਰਟ ਨੇ ਮਾਮਲੇ ਨਾਲ ਸਬੰਧਤ ਕਾਰਵਾਈ ਨੂੰ ਰੱਦ ਕਰਦਿਆਂ ਸੰਬੰਧਿਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
