ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨੂੰ ਜਾਣ ਵਾਲੀਆਂ ਸੜਕਾਂ ‘ਤੇ ਬੂਟੇ ਲਗਾਏ ਗਏ |


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿੱਚ ਬੂਟੇ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਜਾਣ ਵਾਲੀਆਂ ਸੜਕਾਂ ‘ਤੇ ਬੂਟੇ ਲਗਾਏ ਗਏ | ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਅਤੇ ਮੈਨੇਜਰ ਸ: ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਬੋਲਦਿਆਂ ਸਕੱਤਰ ਸ: ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਨ ਦੀ ਸ਼ੁੱਧਤਾ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਬੂਟੇ ਲਗਾਏ ਜਾ ਰਹੇ ਹਨ। ਬੂਟੇ ਲਗਾਉਣ ਦਾ ਮਕਸਦ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣਾ ਹੈ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰਹੇ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਰਿਆਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ | ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ‘ਤੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਹਨ | ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *