Site icon Geo Punjab

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵਿਦੇਸ਼ੀ ਸ਼ਰਧਾਲੂਆਂ ਲਈ ਸਹਾਇਤਾ ਕੇਂਦਰ ਸਥਾਪਿਤ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&colon; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦੀ ਸਹੂਲਤ ਲਈ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਦੇ ਪਾਸੇ ਬਣਾਇਆ ਗਿਆ ਹੈ। ਇਸ ਦੀ ਸ਼ੁਰੂਆਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ&comma; ਜਿਸ ਵਿੱਚ ਦੇਸ਼ ਵਿਦੇਸ਼ ਤੋਂ ਵੀ ਸੰਗਤਾਂ ਹਾਜ਼ਰੀਆਂ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਪਹਿਲਾਂ ਹੀ ਇੱਕ ਸੂਚਨਾ ਕੇਂਦਰ ਸਥਾਪਿਤ ਕੀਤਾ ਗਿਆ ਹੈ&comma; ਜਿੱਥੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਬਾਰੇ ਵਡਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਪਰ ਦੂਜੇ ਦੇਸ਼ਾਂ ਦੀ ਸੰਗਤ ਵਿੱਚ ਭਾਸ਼ਾ ਦੀ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਕੰਮ ਕਰੇਗਾ&comma; ਜਿਸ ਤੋਂ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਾਭ ਉਠਾ ਸਕਣਗੀਆਂ &vert; ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ&comma; ਇੱਥੇ ਸਥਿਤ ਹੋਰ ਧਾਰਮਿਕ ਅਸਥਾਨਾਂ&comma; ਲੰਗਰ&comma; ਸਰਾਵਾਂ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ&period; ਬਲਦੇਵ ਸਿੰਘ ਕਾਇਮਪੁਰ&comma; ਮੈਂਬਰ ਭਗਵੰਤ ਸਿੰਘ ਸਿਆਲਕਾ&comma; ਸ&period; ਹਰਜਾਪ ਸਿੰਘ ਸੁਲਤਾਨਵਿੰਡ&comma; ਭਾਈ ਆਜਮ ਸਿੰਘ ਭਕਸ਼ੀ&comma; ਸਕੱਤਰ ਸ&colon; ਪ੍ਰਤਾਪ ਸਿੰਘ&comma; ਓ&period;ਐਸ&period;ਡੀ&period;ਸਤਬੀਰ ਸਿੰਘ ਧਾਮੀ&comma; ਵਧੀਕ ਸਕੱਤਰ ਸ&period; ਬਿਜੈ ਸਿੰਘ&comma; ਸ੍ਰੀ ਹਰਜੀਤ ਸਿੰਘ ਲਾਲੂਘੁੰਮਣ&comma; ਸ&period; ਸਿਮਰਜੀਤ ਸਿੰਘ ਕੰਗ&comma; ਮੈਨੇਜਰ ਸ&colon; ਸਤਨਾਮ ਸਿੰਘ ਮੰਗਸਰਾਏ&comma; ਉਪ ਸਕੱਤਰ ਸ&period; ਗੁਰਚਰਨ ਸਿੰਘ ਕੁਹਾਲਾ&comma; ਸ&period; ਸ਼ਾਹਬਾਜ਼ ਸਿੰਘ&comma; ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ&comma; ਵਧੀਕ ਮੈਨੇਜਰ ਸ&period; ਨਿਸ਼ਾਨ ਸਿੰਘ&comma; ਸ&period;ਬਿਕਰਮਜੀਤ ਸਿੰਘ ਝਾਂਜੀ&comma; ਸ&period; ਇਕਬਾਲ ਸਿੰਘ ਹੈੱਡ&comma; ਮੀਟ ਮੈਨੇਜਰ ਸ&colon; ਗੁਰਤਿੰਦਰਪਾਲ ਸਿੰਘ&comma; ਸੂਚਨਾ ਅਫ਼ਸਰ ਰਣਧੀਰ ਸਿੰਘ&comma; ਸ੍ਰੀ ਅੰਮ੍ਰਿਤਪਾਲ ਸਿੰਘ&comma; ਸ੍ਰੀ ਸਰਬਜੀਤ ਸਿੰਘ&comma; ਸ੍ਰੀ ਜਤਿੰਦਰ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version