ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਗੈਂਗਸਟਰ ਜਸਦੇਵ ਸਿੰਘ ਜੱਸੀ ਨੇ ਦੋ ਸਹਾਇਕ ਸੁਪਰਡੈਂਟਾਂ ’ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਇਹ ਕੈਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਦੱਸਿਆ ਜਾਂਦਾ ਹੈ। ਇਹ ਹਮਲਾ ਗੈਂਗਸਟਰ ਨੇ ਚਮਚੇ ਨਾਲ ਕੀਤਾ ਸੀ। ਜੇਲ੍ਹ ਸੁਪਰਡੈਂਟ ਤਰਸੇਮ ਸਿੰਘ ਅਤੇ ਪ੍ਰੀਤਮ ਲਾਲ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਇਸੇ ਗੈਂਗਸਟਰ ਦੀ ਇਕ ਆਡੀਓ ਵਾਇਰਲ ਹੋਈ ਸੀ, ਜਿਸ ‘ਚ ਉਸ ਨੇ ਇਕ ਨਿੱਜੀ ਚੈਨਲ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਜੇਲ ਪ੍ਰਸ਼ਾਸਨ ‘ਤੇ ਦੋਸ਼ ਲਾਏ ਸਨ। ਤੜਕੇ ਆਈ ਵੱਡੀ ਖਬਰ , ਪੰਜਾਬ ਚ ਬੰਬ ਧਮਾਕੇ ਹੋਣਗੇ , ਪੁਲਿਸ ਨੇ ਕੀਤੇ ਪੁਖਤਾ ਇੰਤਜ਼ਾਮ ! ਇਲਾਜ ਅਧੀਨ ਸਹਾਇਕ ਸੁਪਰਡੈਂਟ ਤਰਸੇਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਚੈਕਿੰਗ ਕਰ ਰਹੇ ਸਨ ਤਾਂ ਅਚਾਨਕ ਚਮਚੇ ਨਾਲ ਇਹ ਹਮਲਾ ਹੋਇਆ। ਤਰਸੇਮ ਸਿੰਘ ਅਨੁਸਾਰ ਇਸ ਗੈਂਗਸਟਰ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਮਾਣਯੋਗ ਜੱਜ ਨੇ ਉਸ ਨੂੰ ਸਜ਼ਾ ਸੁਣਾਈ ਸੀ। ਇਸੇ ਰੰਜਿਸ਼ ਕਾਰਨ ਉਸ ਨੇ ਇਹ ਹਮਲਾ ਕੀਤਾ। ਫਿਲਹਾਲ ਦੋਵੇਂ ਜ਼ਖਮੀ ਜੇਲ ਸੁਪਰਡੈਂਟ ਤਰਸੇਮ ਸਿੰਘ ਅਤੇ ਪ੍ਰੀਤਮ ਲਾਲ ਦਾ ਇਲਾਜ ਚੱਲ ਰਿਹਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
