ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਮਨ ਜਾਰੀ ਕੀਤਾ ਹੈ



ਬਜਰੰਗ ਦਲ ਖਿਲਾਫ ਅਪਮਾਨਜਨਕ ਟਿੱਪਣੀ ਕਰਨ ‘ਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਸੰਗਰੂਰ ਦੇ ਹਿਤੇਸ਼ ਭਾਰਦਵਾਜ ਨੇ ਖੜਗੇ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਸੰਗਰੂਰ: ਜ਼ਿਲਾ ਅਦਾਲਤ ਨੇ 100 ਕਰੋੜ ਰੁਪਏ ਦੇ ਮਾਣਹਾਨੀ ਮਾਮਲੇ ‘ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਮਨ ਜਾਰੀ ਕੀਤਾ ਹੈ। ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਸੰਗਰੂਰ ਦੇ ਹਿਤੇਸ਼ ਭਾਰਦਵਾਜ ਨੇ ਹਾਲ ਹੀ ਵਿੱਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਲਈ ਖੜਗੇ ਖ਼ਿਲਾਫ਼ ਸਥਾਨਕ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਸਿਵਲ ਜੱਜ (ਸੀਨੀਅਰ ਡਿਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।ਹਿਤੇਸ਼ ਨੇ ਦਾਅਵਾ ਕੀਤਾ ਕਿ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਕਰਨਾਟਕ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਬਜਰੰਗ ਦਲ ਨੂੰ ਬੈਨ ਕਰਨ ਦਾ ਵਾਅਦਾ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਦਵਾਜ ਨੇ ਕਿਹਾ, ”ਜਦੋਂ ਮੈਨੂੰ ਪਤਾ ਲੱਗਾ ਕਿ ਚੋਣ ਮਨੋਰਥ ਪੱਤਰ ਦੇ ਪੰਨਾ ਨੰਬਰ 10 ‘ਤੇ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਇਹ ਵਾਅਦਾ ਵੀ ਕੀਤਾ ਹੈ ਕਿ ਜੇਕਰ ਉਹ ਚੋਣ ਜਿੱਤ ਗਏ ਤਾਂ ਪਾਬੰਦੀ ਲਗਾ ਦਿੱਤੀ ਜਾਵੇਗੀ। ਵੀਰਵਾਰ ਨੂੰ ਅਦਾਲਤ ਗਏ ਅਤੇ ਇਸ ਸਬੰਧੀ ਕੇਸ ਦਾਇਰ ਕੀਤਾ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਮੱਲਿਕਾਰਜੁਨ ਖੜਗੇ ਨੂੰ ਸੰਮਨ ਜਾਰੀ ਕਰਕੇ 10 ਜੁਲਾਈ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

Leave a Reply

Your email address will not be published. Required fields are marked *