ਬਰਨਾਲਾ, 19 ਅਗਸਤ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਹੁਕਮਾਂ ਅਨੁਸਾਰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਨਿੱਜੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵਿੱਦਿਅਕ ਸੰਸਥਾਵਾਂ, ਸਰਕਾਰੀ /ਨਿੱਜੀ ਦਫ਼ਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਹੋਵੇਗੀ। ਇਹ ਹੁਕਮ ਉਨ੍ਹਾਂ ਵਿੱਦਿਅਕ ਸੰਸਥਾਵਾਂ/ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ‘ਤੇ ਲਾਗੂ ਨਹੀਂ ਹੋਣਗੇ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
