Site icon Geo Punjab

ਸੰਧਵਾਂ ਵੱਲੋਂ ਜਥੇਦਾਰ ਅਵਤਾਰ ਸਿੰਘ ਹਿਤ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਧਵਾਂ ਵੱਲੋਂ ਜਥੇਦਾਰ ਅਵਤਾਰ ਸਿੰਘ ਹਿਤ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ


ਚੰਡੀਗੜ੍ਹ, 11 ਸਤੰਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸ਼ਨੀਵਾਰ ਨੂੰ 77 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਉਹ ਇਸ ਮੰਦਭਾਗੀ ਖ਼ਬਰ ਬਾਰੇ ਜਾਣ ਕੇ ਬਹੁਤ ਸਦਮੇ ਵਿੱਚ ਹਨ। ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

Exit mobile version