ਸੰਯੁਕਤ ਕਿਸਾਨ ਮੋਰਚਾ (SKM) ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਨਾਲ ਹੀ ਐਸਕੇਐਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਤਰਫੋਂ ਪੰਜਾਬ ਵਿੱਚ ਵਿਸ਼ਵ ਵਪਾਰ ਸੰਸਥਾ (ਡਬਲਿਊਟੀਓ) ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਅੰਦੋਲਨ ਵਿੱਚ 21 ਫਰਵਰੀ ਨੂੰ ਵਾਪਰੀ ਘਟਨਾ ਤੋਂ ਬਾਅਦ ਹੀ ਐਸਕੇਐਮ ਨੇ ਇੱਕ ਮੀਟਿੰਗ ਵਿੱਚ ਇਸ ਟਰੈਕਟਰ ਮਾਰਚ ਦਾ ਐਲਾਨ ਕੀਤਾ ਸੀ।
ਸਾਰੀਆਂ ਕਿਸਾਨ ਜਥੇਬੰਦੀਆਂ ਕਿਸਾਨੀ ਨੂੰ WTO ਤੋਂ ਬਾਹਰ ਰੱਖਣ ਦੀ ਮੰਗ ਕਰ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ 26 ਤੋਂ 29 ਫਰਵਰੀ ਨੂੰ ਆਬੂ ਧਾਬੀ ਵਿੱਚ ਹੋਣ ਵਾਲੀ ਵਿਸ਼ਵ ਵਪਾਰ ਸੰਸਥਾ (ਡਬਲਯੂਟੀਓ) ਦੀ 13ਵੀਂ ਮੰਤਰੀ ਪੱਧਰੀ ਕਾਨਫਰੰਸ ਵਿੱਚ ਖੇਤੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਲਈ ਵਿਕਸਤ ਦੇਸ਼ਾਂ ‘ਤੇ ਦਬਾਅ ਬਣਾਇਆ ਜਾਵੇ। ਭਾਰਤ ਦੀ ਖੁਰਾਕ ਸੁਰੱਖਿਆ ਅਤੇ ਕੀਮਤ ਸਮਰਥਨ ਪ੍ਰੋਗਰਾਮ ਵਿਸ਼ਵ ਵਪਾਰ ਸੰਗਠਨ ਵਿੱਚ ਵਾਰ-ਵਾਰ ਵਿਵਾਦਾਂ ਦਾ ਵਿਸ਼ਾ ਰਹੇ ਹਨ।
ਐਸਕੇਐੱਮ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਅੱਜ ‘ਡਬਲਯੂਟੀਓ ਕਵਿੱਟ ਡੇਅ’ ਮਣਾਇਆ ਜਾ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਆਵਾਜਾਈ ਵਿੱਚ ਵਿਘਨ ਪਾਏ ਬਿਨਾਂ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਟਰੈਕਟਰ ਖੜ੍ਹੇ ਕਰ ਰਹੇ ਹਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
