ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਸਿੰਘੂ ਬਾਰਡਰ ਵਿਖੇ ਹੋਈ
ਭਾਰਤ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ, ਅਤੇ ਪੂਰੀਆਂ ਕਰਨ ਲਈ ਰਹਿੰਦੀਆਂ ਮੰਗਾਂ ਨੂੰ ਉਠਾਉਂਦੇ ਹੋਏ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇੱਕ ਖੁੱਲਾ ਪੱਤਰ ਭੇਜਣ ਦਾ ਫੈਸਲਾ ਕੀਤਾ
ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤੇ ਸਾਰੇ ਪ੍ਰੋਗਰਾਮਾਂ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ
ਸਥਿਤੀ ਦੀ ਸਮੀਖਿਆ ਕਰਨ ਲਈ ਅਗਲੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 27 ਨਵੰਬਰ ਨੂੰ ਹੋਵੇਗੀ
ਲਖਨਊ ਕਿਸਾਨ ਮਹਾਂਪੰਚਾਇਤ ਕੱਲ੍ਹ 22 ਨਵੰਬਰ ਨੂੰ ਹੋਵੇਗੀ
ਸਰ ਛੋਟੂ ਰਾਮ ਦੇ ਜਨਮ ਦਿਨ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਦਿਵਸ 24 ਨਵੰਬਰ ਨੂੰ –
26 ਨਵੰਬਰ ਨੂੰ ਦਿੱਲੀ ਦੇ ਕਿਸਾਨ ਮੋਰਚਿਆਂ ‘ਚ ਪਹੁੰਚਣ ਦਾ ਸੱਦਾ
29 ਨਵੰਬਰ ਨੂੰ ਸੰਸਦ ਚੱਲੋ
ਜਦੋਂ ਕਿ ਸ੍ਰੀ ਨਰਿੰਦਰ ਮੋਦੀ ਜਾਂ ਉਨ੍ਹਾਂ ਦੀ ਸਰਕਾਰ ਕਿਸਾਨ ਅੰਦੋਲਨ ਦੇ ਲਗਭਗ 700 ਬਹਾਦਰ ਕਿਸਾਨਾਂ ਦੁਆਰਾ ਕੀਤੀਆਂ ਭਾਰੀ ਅਤੇ ਟਾਲਣਯੋਗ ਕੁਰਬਾਨੀਆਂ ਨੂੰ ਸਵੀਕਾਰ ਨਹੀਂ ਕਰਦੀ ਹੈ, ਤੇਲੰਗਾਨਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਅੱਗੇ ਵਧਦੀ ਹੈ
ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸਿੰਘੂ ਬਾਰਡਰ ਦੇ ਕਿਸਾਨ ਅੰਦੋਲਨ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ 19 ਨਵੰਬਰ ਨੂੰ ਕਿਸਾਨਾਂ ਦੇ ਨਾਂ ‘ਤੇ, ਪਰ ਅਸਲੀਅਤ ‘ਚ ਖੇਤੀ ਅਤੇ ਭੋਜਨ ਪ੍ਰਬੰਧ ‘ਚ ਮੁਨਾਫਾਖ਼ੋਰੀ ਲਈ ੜਬਣਾਏ ਗਏ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਉਨ੍ਹਾਂ ਦੀ ਸਰਕਾਰ ਦੇ ਫੈਸਲੇ ਦੇ ਕੀਤੇ ਗਏ ਐਲਾਨ ਤੋਂ ਬਾਅਦ ਪਹਿਲੀ ਮੀਟਿੰਗ ਸੀ।
ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਨੇ ਭਾਰਤ ਦੇ ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇੱਕ ਸਾਲ ਦੇ ਬੇਮਿਸਾਲ ਸੰਘਰਸ਼ ਤੋਂ ਬਾਅਦ ਇਤਿਹਾਸਕ ਜਿੱਤ ਲਈ ਹਾਰਦਿਕ ਵਧਾਈ ਦਿੱਤੀ। ਮੀਟਿੰਗ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇੱਕ ਖੁੱਲ੍ਹਾ ਪੱਤਰ ਭੇਜਣ ਦਾ ਫੈਸਲਾ ਕੀਤਾ, ਜਿਸ ਵਿੱਚ ਕਿਸਾਨ ਅੰਦੋਲਨ ਦੀਆਂ ਪੂਰੀਆਂ ਕਰਨੀਆਂ ਰਹਿੰਦੀਆਂ ਮੰਗਾਂ ਨੂੰ ਉਠਾਇਆ ਜਾਵੇਗਾ, ਜਿਸ ਵਿੱਚ ਇੱਕ ਲਾਹੇਵੰਦ ਐਮਐਸਪੀ ਦੀ ਗਰੰਟੀ ਲਈ ਕੇਂਦਰੀ ਕਾਨੂੰਨ ਵੀ ਸ਼ਾਮਲ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਯੋਜਨਾ ਦੇ ਅਨੁਸਾਰ ਸਾਰੇ ਘੋਸ਼ਿਤ ਪ੍ਰੋਗਰਾਮਾਂ ਨੂੰ ਜਾਰੀ ਰੱਖਣ ਦਾ ਫੈਸਲਾ ਵੀ ਕੀਤਾ ਹੈ। ਸਥਿਤੀ ਦੀ ਸਮੀਖਿਆ ਲਈ ਅਗਲੀ ਮੀਟਿੰਗ 27 ਨਵੰਬਰ 2021 ਨੂੰ ਹੋਵੇਗੀ।
ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਦਾ ਹਿੱਸਾ ਬਣਨ ਵਾਲੇ ਸਾਰੇ ਨਾਗਰਿਕਾਂ ਨੂੰ ਹੇਠ ਲਿਖੇ ਸਾਰੇ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ – ਲਖਨਊ ਕਿਸਾਨ ਮਹਾਂਪੰਚਾਇਤ ਕੱਲ੍ਹ ਨਵੰਬਰ 22 ਨੂੰ ਹੋਵੇਗੀ। 24 ਨਵੰਬਰ ਨੂੰ ਸਰ ਛੋਟੂ ਰਾਮ ਦੇ ਜਨਮ ਦਿਨ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। 26 ਨਵੰਬਰ ਨੂੰ “ਦਿੱਲੀ ਬਾਰਡਰ ਮੋਰਚੇ ਚੱਲੋ” ਅਤੇ ਦਿੱਲੀ ਤੋਂ ਦੂਰ ਰਾਜਾਂ ਵਿੱਚ ਸਾਰੇ ਰਾਜ ਪੱਧਰੀ ਕਿਸਾਨ-ਮਜ਼ਦੂਰ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ; 29 ਨਵੰਬਰ ਨੂੰ ਸੰਸਦ ਚਲੋ ਦਾ ਸੱਦਾ ਦਿੱਤਾ ਗਿਆ ਹੈ।
ਪਿਛਲੇ ਇੱਕ ਸਾਲ ਤੋਂ ਸ਼ਾਂਤਮਈ ਅਤੇ ਆਸ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਹੁਣ ਉਹੀ ਹਨ, ਜਿਨ੍ਹਾਂ ਨੇ ਵਿਸ਼ਵਾਸ ਨਾਲ ਸੱਚੀ ਤਪੱਸਿਆ ਕੀਤੀ ਹੈ। ਇਹ ਅੰਨਦਾਤਾ ਆਪਣੀ ਤਪੱਸਿਆ ਨਾਲ ਇਤਿਹਾਸਕ ਲਹਿਰ ਨੂੰ ਇਤਿਹਾਸਕ ਪਹਿਲੀ ਜਿੱਤ ਦੇ ਬੁਲੰਦੀ ‘ਤੇ ਲੈ ਗਏ ਹਨ ਅਤੇ ਇਸ ਨੂੰ ਪੂਰੀ ਜਿੱਤ ਵੱਲ ਲਗਾਤਾਰ ਲੈ ਜਾ ਰਹੇ ਹਨ, ਜੋ ਅਸਲ ਵਿੱਚ ਆਪਣੇ ਆਪ ਵਿੱਚ ਜਮਹੂਰੀਅਤ ਦੀ ਜਿੱਤ ਹੋਵੇਗੀ। ਇਹ ਜਿੱਤ ਕਿਸੇ ਦੇ ਹੰਕਾਰ ਜਾਂ ਹਉਮੈ ਦਾ ਸਵਾਲ ਨਹੀਂ ਹੈ, ਸਗੋਂ ਲੱਖਾਂ ਅਣਡਿੱਠ ਅਤੇ ਹਾਸ਼ੀਏ ‘ਤੇ ਪਏ ਭਾਰਤੀਆਂ ਦੇ ਜੀਵਨ ਅਤੇ ਰੋਜ਼ੀ-ਰੋਟੀ ਦਾ ਸਵਾਲ ਹੈ।
ਜਦੋਂ ਕਿ ਸ਼੍ਰੀ ਨਰਿੰਦਰ ਮੋਦੀ ਜਾਂ ਉਨ੍ਹਾਂ ਦੀ ਸਰਕਾਰ ਕਿਸਾਨ ਅੰਦੋਲਨ ਦੇ ਲਗਭਗ 700 ਬਹਾਦਰ ਕਿਸਾਨਾਂ ਦੁਆਰਾ ਦਿੱਤੀਆਂ ਭਾਰੀ ਅਤੇ ਟਾਲਣਯੋਗ ਕੁਰਬਾਨੀਆਂ ਨੂੰ ਸਵੀਕਾਰ ਨਹੀਂ ਕਰਦੀ ਹੈ, ਤੇਲੰਗਾਨਾ ਸਰਕਾਰ ਨੇ ਹੁਣ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਐਲਾਨ ਕੀਤਾ ਹੈ। ਸਹਾਇਤਾ ਦਾ ਐਲਾਨ ਕਰਦੇ ਹੋਏ ਸ. ਤੇਲੰਗਾਨਾ ਦੇ ਮੁੱਖ ਮੰਤਰੀ ਸ੍ਰੀ ਕੇ ਚੰਦਰਸ਼ੇਖਰ ਰਾਓ ਨੇ ਵੀ ਭਾਰਤ ਸਰਕਾਰ ਤੋਂ ਹਰੇਕ ਕਿਸਾਨ ਪਰਿਵਾਰ ਲਈ 25 ਲੱਖ ਰੁਪਏ ਦੇਣ ਅਤੇ ਸਾਰੇ ਕੇਸ ਬਿਨਾਂ ਸ਼ਰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਇਸ ਐਕਸ-ਗ੍ਰੇਸ਼ੀਆ ਸਹਾਇਤਾ ਲਈ ਤੇਲੰਗਾਨਾ ਸਰਕਾਰ ਨੂੰ ਸ਼ਹੀਦਾਂ ਦੀ ਸੂਚੀ ਪ੍ਰਦਾਨ ਕਰੇਗੀ।
ਹਰਿਆਣਾ ਵਿੱਚ ਜਦੋਂ ਰਾਜ ਦੇ ਖੇਤੀਬਾੜੀ ਮੰਤਰੀ ਸ੍ਰੀ ਜੇਪੀ ਦਲਾਲ ਇੱਕ ਕੋਰਟ ਕੰਪਲੈਕਸ ਦੇ ਉਦਘਾਟਨ ਸਮਾਰੋਹ ਲਈ ਤੋਸ਼ਾਮ ਪਹੁੰਚੇ ਤਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਚੁੱਕ ਲਿਆ ਗਿਆ ਅਤੇ ਹਿਰਾਸਤ ਵਿੱਚ ਲਿਆ ਗਿਆ, ਅਤੇ ਮੰਤਰੀ ਦੇ ਸਮਾਗਮ ਤੋਂ ਬਾਅਦ ਹੀ ਛੱਡ ਦਿੱਤਾ ਗਿਆ। ਇੱਥੇ ਹੀ ਬੱਸ ਨਹੀਂ ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਵਿੱਚ ਭਾਜਪਾ ਨੇਤਾਵਾਂ ਨੂੰ ਕਾਲੀਆਂ ਝੰਡੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰ ਪ੍ਰਦੇਸ਼ ਵਿੱਚ ਚੋਣਾਂ ਨਾਲ ਸਬੰਧਤ ਗਤੀ ਤੇਜ਼ ਹੋਣ ਦੇ ਨਾਲ, ਪੂਰਬੀ ਯੂਪੀ ਵਿੱਚ, ਮਹਾਰਾਜਗੰਜ ਦੇ ਵਿਧਾਇਕ ਜੈ ਮੰਗਲ ਕਨੌਜੀਆ ਨੂੰ ਕੱਲ੍ਹ ਸਥਾਨਕ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੇ ਸਮਰਥਕਾਂ ਦਾ ਸਥਾਨਕ ਪਿੰਡ ਵਾਸੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਜਿਸ ਕਾਰਨ ਵਿਧਾਇਕ ਅਤੇ ਸਮਰਥਕਾਂ ਨੂੰ ਪਿੰਡ ਛੱਡ ਕੇ ਚਲੇ ਗਏ।
ਕੱਲ੍ਹ ਪੰਜਾਬ ਅਧਾਰਤ ਮਹਿਲਾ ਸਮੂਹ ਦੀ ਇੱਕ ਰਾਸ਼ਟਰੀ ਕਨਵੈਨਸ਼ਨ ਵਿੱਚ, “ਕਿਸਾਨਾਂ ਦਾ ਸੰਘਰਸ਼ ਅਤੇ ਧਰਤੀ ਦਾ ਜਮਹੂਰੀਅਤ” ਵਿਸ਼ੇ ‘ਤੇ ਆਯੋਜਿਤ ਸਮਾਗਮ ਵਿੱਚ ਬੁਲਾਰਿਆਂ ਨੇ ਚੱਲ ਰਹੇ ਸੰਘਰਸ਼ ਵਿੱਚ ਮਹਿਲਾ ਕਿਸਾਨਾਂ ਦੇ ਇਤਿਹਾਸਕ ਯੋਗਦਾਨ ਨੂੰ ਉਜਾਗਰ ਕੀਤਾ, ਅਤੇ ਔਰਤਾਂ ਦੀਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਜਾਰੀ ਕਰਤਾ –
ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ, ਯੋਗਿੰਦਰ ਯਾਦਵ।
ਸੰਯੁਕਤ ਕਿਸਾਨ ਮੋਰਚਾ
ਈਮੇਲ: samyuktkisanmorcha@gmail.com