ਲੁਧਿਆਣਾ: ਬੀਤੇ ਦਿਨ ਲੁਧਿਆਣਾ ਨਗਰ ਨਿਗਮ ਦੇ ਮੁੱਖ ਦਫ਼ਤਰ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਸੰਜੇ ਤਲਵਾਰ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਇਹ ਗ੍ਰਿਫਤਾਰੀ ਕਾਂਗਰਸੀਆਂ ਨੇ ਖੁਦ ਦਿੱਤੀ ਸੀ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਪਰ ਅਦਾਲਤ ਨੇ ਅੱਜ ਹੁਕਮ ਜਾਰੀ ਕਰਕੇ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਦੱਸ ਦਈਏ ਕਿ ਬੀਤੇ ਦਿਨ ਗ੍ਰਿਫਤਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਥਾਨਕ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਜੇਲ ਭੇਜ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।