ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਲਈ ਨਵੇਂ ਰਿਹਾਇਸ਼ੀ ਬਲਾਕ ਦੀ ਉਸਾਰੀ ਦਾ ਕੰਮ ਸ਼ੁਰੂ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਣ ਵਾਲੇ ਸਿੰਘ ਸਾਹਿਬਾਨ ਲਈ ਰਿਹਾਇਸ਼ੀ ਬਲਾਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਾਜ਼ਾਰ (ਅਕਾਲੀ ਮਾਰਕੀਟ) ਨੇੜੇ ਬਣਾਈ ਜਾਵੇਗੀ। ਸ਼੍ਰੋਮਣੀ ਕਮੇਟੀ ਨੇ ਆਪਣਾ ਕੰਮ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪਿਆ ਹੈ। ਅੱਜ ਇਸ ਦੇ ਨੀਂਹ ਪੱਥਰ ਰੱਖਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। 300 ਯੂਨਿਟ ਫਰੀ ਨੇ ਜਿੱਤੀ ਜਲੰਧਰ ਉਪ ਚੋਣ! ਪੱਤਰਕਾਰ ਨੇ ਕਿਹਾ ਵਧੀਆ ਗੱਲਾਂ! | D5 Channel Punjabi ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸਿੰਘ ਸਾਹਿਬਾਨ ਦੀ ਰਿਹਾਇਸ਼ ਲਈ ਬਣਾਈ ਜਾ ਰਹੀ ਇਸ ਰਿਹਾਇਸ਼ੀ ਇਮਾਰਤ ਵਿੱਚ 9 ਫਲੈਟ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਇਮਾਰਤ ਦੇ ਬਣਨ ਨਾਲ ਸਿੰਘ ਸਾਹਿਬਾਨ ਦੇ ਸਾਬਕਾ ਨਿਵਾਸ ਸਥਾਨਾਂ ਦੀ ਜਗ੍ਹਾ ਖਾਲੀ ਹੋ ਜਾਵੇਗੀ, ਜਿਸ ਦੀ ਵਰਤੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਅਤੇ ਕੇਂਦਰੀ ਸਿੱਖ ਅਜਾਇਬ ਘਰ ਦੇ ਵਿਸਥਾਰ ਲਈ ਕੀਤੀ ਜਾਵੇਗੀ। ਉਨ੍ਹਾਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦੇ ਸੇਵਾ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਸੁਸ਼ੀਲ ਰਿੰਕੂ ਦੀ ਜਿੱਤ ਦਾ ਅਸਲ ਸੱਚ ! CM ਮਾਨ ਦਾ ਐਲਾਨ ! ਵਿਰੋਧੀਆਂ ਨੂੰ ਰੱਜ ਕੇ ਭੰਡਿਆ D5 Channel Punjabi ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਬਲਵਿੰਦਰ ਸਿੰਘ ਵੇਈਂਪੂਈ, ਭਾਈ ਮਨਜੀਤ ਸਿੰਘ, ਸ. ਸੁਖਵਰਸ਼ ਸਿੰਘ ਪੰਨੂ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ, ਸਕੱਤਰ ਸ.ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਉਪ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਪਰਮਜੀਤ ਸਿੰਘ, ਸੁਪਰਡੈਂਟ ਸ: ਮਲਕੀਤ ਸਿੰਘ ਬਹਿੜਵਾਲ, ਮਹੰਤ ਰੇਸ਼ਮ ਸਿੰਘ, ਮਹੰਤ ਜਗਤਾਰ ਸਿੰਘ, ਮਹੰਤ ਹਾਕਮ ਸਿੰਘ ਗੰਡਾਸਿੰਘ ਵਾਲਾ, ਸਾਬਕਾ ਯੂਨੀਅਨ ਸਕੱਤਰ ਸ: ਰਾਮ ਸਿੰਘ, ਮੈਨੇਜਰ ਸੁਖਰਾਜ ਸਿੰਘ, ਨਰਿੰਦਰ ਸਿੰਘ, ਨਿਸ਼ਾਨ ਸਿੰਘ, ਐਸ.ਡੀ.ਓ ਜਤਿੰਦਰਪਾਲ ਸਿੰਘ, ਸ. ਸੁਖਵਿੰਦਰ ਸਿੰਘ, ਐਸੋਸੀਏਟ ਮੈਨੇਜਰ ਗੁਰਤਿੰਦਰਪਾਲ ਸਿੰਘ ਤੇ ਹੋਰ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *