ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਸੁਲੱਖਣ ਸਿੰਘ ਭੰਗਾਲੀ ਨੂੰ ਅੱਜ ਸੇਵਾਮੁਕਤ ਹੋਣ ‘ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਏ ਸਨਮਾਨ ਸਮਾਰੋਹ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੁਲੱਖਣ ਸਿੰਘ ਭੰਗਾਲੀ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੀ ਹਾਜ਼ਰ ਸਨ। ਭੰਗਾਲੀ ਦੇ ਪ੍ਰਬੰਧਕੀ ਹੁਨਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸਕੱਤਰ ਸ: ਪ੍ਰਤਾਪ ਸਿੰਘ, ਭਗਵੰਤਪਾਲ ਸਿੰਘ ਸੱਚਰ ਨੇ ਵੀ ਸੰਬੋਧਨ ਕੀਤਾ | ਸਿੱਧੂ ਮੂਸੇ ਵਾਲਾ ਮਾਮਲੇ ‘ਚ ਸੀ.ਐਮ ਮਾਨ ਦਾ ਬਿਆਨ ਬਲਕੌਰ ਸਿੰਘ ਡੀ5 ਚੈਨਲ ਦੇ ਪੰਜਾਬੀ ਬੁਲਾਰਿਆਂ ਨੂੰ ਜਵਾਬ, ਸੁਲੱਖਣ ਸਿੰਘ ਭੰਗਾਲੀ ਸਿੱਖ ਸੰਸਥਾ ਨੂੰ ਸਮਰਪਿਤ ਵਿਅਕਤੀ ਹਨ, ਜੋ ਆਪਣੀ ਸੇਵਾ ਦੌਰਾਨ ਸੰਸਥਾ ਦੀ ਬਿਹਤਰੀ ਲਈ ਯਤਨਸ਼ੀਲ ਰਹੇ। ਇਸ ਮੌਕੇ ਸੁਲੱਖਣ ਸਿੰਘ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਵਿੰਦਰ ਸਿੰਘ ਵੇਈਂਪੂਈ, ਸ. ਅਮਰਜੀਤ ਸਿੰਘ ਬੰਡਾਲਾ, ਸ.ਜੋਧ ਸਿੰਘ ਸਮਰਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਚਰਨ ਸਿੰਘ ਗਰੇਵਾਲ, ਸ.ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਓ.ਐਸ.ਡੀ ਸ.ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਡਾ: ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਸ੍ਰੀ ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਉਪ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੇਲ ਸਿੰਘ, ਸ੍ਰੀ ਸਤਨਾਮ ਸਿੰਘ ਮੰਗਸਰਾਏ, ਸ. ਕੁਲਦੀਪ ਸਿੰਘ ਰੋਡੇ, ਸ੍ਰੀ ਲਖਬੀਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਮੁੰਡਾਪਿੰਡ, ਮੈਨੇਜਰ ਸ: ਸੁਖਰਾਜ ਸਿੰਘ, ਸ: ਬਘੇਲ ਸਿੰਘ, ਸ: ਹਰਪ੍ਰੀਤ ਸਿੰਘ, ਸ: ਜਗਤਾਰ ਸਿੰਘ, ਸ: ਸਤਨਾਮ ਸਿੰਘ ਰਿਆੜ, ਸ. ਨਿਸ਼ਾਨ ਸਿੰਘ, ਇੰਚਾਰਜ ਮੇਜਰ ਸਿੰਘ, ਐਸੋਸੀਏਟ ਮੈਨੇਜਰ ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ। ਬਠਿੰਡਾ ਜੇਲ੍ਹ ‘ਚ ਜੇਲ੍ਹ ਸੁਪਰਡੈਂਟ ‘ਤੇ ਗੈਂਗਸਟਰ ‘ਤੇ ਹਮਲਾ D5 Channel Punjabi ਸਤਨਾਮ ਸਿੰਘ ਮੰਗਸਰਾਏ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦਾ ਅਹੁਦਾ ਸੰਭਾਲਿਆ | ਸਤਨਾਮ ਸਿੰਘ ਮੰਗਸਰਾਏ ਨੇ ਅੱਜ ਆਪਣੀ ਸੇਵਾ ਸੰਭਾਲ ਲਈ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਵਿੱਚ ਮੈਂਬਰ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸੁਲੱਖਣ ਸਿੰਘ ਭੰਗਾਲੀ ਦੀ ਸੇਵਾਮੁਕਤੀ ‘ਤੇ ਅੱਜ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ ਨੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੀ ਨਵੀਂ ਜਿੰਮੇਵਾਰੀ ਸੰਭਾਲਣ ਮੌਕੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਦੀ ਸੋਚ ਵਿਚ ਰਹਿੰਦਿਆਂ ਗੁਰੂ ਸਾਹਿਬ ਦੀ ਸੇਵਾ ਕਰਨ ਦਾ ਯਤਨ ਕਰਨਗੇ | ਇਸ ਦੌਰਾਨ ਸਤਨਾਮ ਸਿੰਘ ਮੰਗਸਰਾਏ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਹੁਦੇਦਾਰਾਂ ਤੇ ਅਧਿਕਾਰੀਆਂ ਦਾ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕੀਤਾ। ਸਤਨਾਮ ਸਿੰਘ ਦੇ ਸੇਵਾ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਸ. ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
