Site icon Geo Punjab

ਸ: ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕੀਤਾ ਹੈ।


ਚੰਡੀਗੜ੍ਹ 17 ਦਸੰਬਰ:-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦੇ ਹੋਏ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹੈੱਡਕੁਆਰਟਰ ਵੱਲੋਂ ਅੱਜ ਜਾਰੀ ਕੀਤੀ ਗਈ ਸੂਚੀ ਅਨੁਸਾਰ 90 ਫੀਸਦੀ ਨੌਜਵਾਨ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਅਹਿਮ ਸਥਾਨ ਦਿੱਤਾ ਗਿਆ ਹੈ। ਜਿਨ੍ਹਾਂ ਆਗੂਆਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਸ. ਜੋਗਿੰਦਰ ਸਿੰਘ ਜਿੰਦੂ, ਸ: ਬਲਦੇਵ ਸਿੰਘ ਖਹਿਰਾ, ਸ: ਤੀਰਥ ਸਿੰਘ ਮਾਹਲਾ, ਸ: ਰਣਜੀਤ ਸਿੰਘ ਢਿੱਲੋਂ, ਸ: ਕੰਵਰਜੀਤ ਸਿੰਘ ਬਰਕੰਦੀ, ਸ: ਪਰਮਬੰਸ ਸਿੰਘ ਰੋਮਾਣਾ, ਸ: ਵਰਦੇਵ ਸਿੰਘ ਮਾਨ, ਸ: ਰਵੀਕਰਨ ਸਿੰਘ ਕਾਹਲੋਂ, ਸ. ਬਰਜਿੰਦਰ ਸਿੰਘ ਮੱਖਣ ਬਰਾੜ, ਸ. ਜਗਦੀਪ ਸਿੰਘ ਚੀਮਾ, ਸ.ਰਣਜੀਤ ਸਿੰਘ ਗਿੱਲ, ਸ.ਗੁਰਪ੍ਰੀਤ ਸਿੰਘ ਰਾਜੂਖੰਨਾ, ਸ.ਹਰਦੀਪ ਸਿੰਘ ਡਿੰਪੀ ਢਿੱਲੋਂ, ਸ.ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਸ. ਯਾਦਵਿੰਦਰ ਸਿੰਘ ਯਾਦੂ, ਸ੍ਰੀ ਆਰ.ਡੀ.ਸ਼ਰਮਾ, ਸ.ਤਲਬੀਰ ਸਿੰਘ ਗਿੱਲ, ਸ੍ਰੀ ਵਿਨਰਜੀਤ ਸਿੰਘ ਗੋਲਡੀ, ਸ. ਕਰਨੈਲ ਸਿੰਘ ਪੀਰ ਮੁਹੰਮਦ, ਸ੍ਰੀ ਮੋਹਿਤ ਗੁਪਤਾ ਬਠਿੰਡਾ, ਸ੍ਰੀ ਪਰਮਜੀਤ ਸਿੰਘ ਢਿੱਲੋਂ, ਸ੍ਰੀ ਰਜਿੰਦਰ ਦੀਪਾ ਸੁਨਾਮ, ਸ੍ਰੀ ਕਮਲ ਚੇਤਲੀ, ਸ੍ਰੀ ਬਚਿੱਤਰ ਸਿੰਘ ਕੋਹਾੜ ਅਤੇ ਸ੍ਰੀ ਵਿਜੇ ਦਾਨਵ ਦੇ ਨਾਮ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version