ਇਜ਼ਰਾਈਲ ਨੇ ਦਾਅਵਾ ਕੀਤਾ ਹੈ ਕਿ ਉਸਨੇ ਹਮਾਸ ਤੋਂ ਹਮਲਿਆਂ ਦੇ 72 ਘੰਟਿਆਂ ਅੰਦਰ ਬਦਲਾ ਲੈ ਲਿਆ ਹੈ। ਇਜ਼ਰਾਈਲ ਦੀ ਫੌਜ ਨੇ ਕਿਹਾ ਹੈ ਕਿ ਅਸੀਂ ਹਮਾਸ ਦੇ 1500 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ ਅਤੇ ਹੁਣ ਸਾਡੀ ਸਰਹੱਦ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਜ਼ਰਾਇਲੀ ਫੌਜ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਦੇਸ਼ ਦੇ ਦੱਖਣੀ ਹਿੱਸੇ ‘ਚ ਜ਼ਿਆਦਾਤਰ ਥਾਵਾਂ ਫਿਰ ਤੋਂ ਇਜ਼ਰਾਈਲ ਦੇ ਕਬਜ਼ੇ ‘ਚ ਹਨ। ਫੌਜ ਨੇ ਕਿਹਾ ਕਿ ਇਜ਼ਰਾਇਲੀ ਇਲਾਕਿਆਂ ‘ਚ 1500 ਤੋਂ ਜ਼ਿਆਦਾ ਹਮਾਸ ਅੱਤਵਾਦੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਹੁਣ ਸਰਹੱਦ ‘ਤੇ ਪੂਰਾ ਕੰਟਰੋਲ ਹਾਸਲ ਕਰ ਲਿਆ ਗਿਆ ਹੈ। ਇਜ਼ਰਾਇਲੀ ਫੌਜ ਦੇ ਬੁਲਾਰੇ ਰਿਚਰਡ ਹੇਚਟ ਨੇ ਦਾਅਵਾ ਕੀਤਾ ਹੈ ਕਿ ਦੇਰ ਰਾਤ ਤੋਂ ਹਮਾਸ ਦਾ ਇੱਕ ਵੀ ਅੱਤਵਾਦੀ ਇਜ਼ਰਾਈਲ ਵਿੱਚ ਦਾਖਲ ਨਹੀਂ ਹੋਇਆ ਹੈ। ਘੁਸਪੈਠ ਰੋਕਣ ਦੀ ਸੰਭਾਵਨਾ ਤੋਂ ਇਜ਼ਰਾਈਲੀ ਫ਼ੌਜ ਦਾ ਇਨਕਾਰ ਹਾਲਾਂਕਿ ਰਿਚਰਡ ਹੇਕਟ ਨੇ ਘੁਸਪੈਠ ਰੁਕਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਘੁਸਪੈਠ ਅਜੇ ਵੀ ਹੋ ਸਕਦੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਕਿਹਾ ਹੈ ਕਿ ਅਸੀਂ ਕਿਸੇ ਵੀ ਹਾਲਾਤ ਵਿੱਚ ਜੰਗ ਜਿੱਤਾਂਗੇ। ਦੂਜੇ ਪਾਸੇ ਇਜ਼ਰਾਇਲੀ ਰੱਖਿਆ ਬਲ ਨੇ ਜੰਗਬੰਦੀ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਯੁੱਧ ਦੇ ਵਿਚਕਾਰ, ਇਜ਼ਰਾਈਲੀ ਜਹਾਜ਼ਾਂ ਨੇ ਗਾਜ਼ਾ ਪੱਟੀ ਵਿੱਚ ਹਮਾਸ ਦੇ 1200 ਤੋਂ ਵੱਧ ਟਿਕਾਣਿਆਂ ‘ਤੇ ਹਮਲਾ ਕੀਤਾ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
