ਚੰਡੀਗੜ੍ਹ: ਰਾਸ਼ਟਰਮੰਡਲ ਖੇਡਾਂ ਵਿੱਚ ਨਾਭਾ ਦੇ ਪਿੰਡ ਮਹੇਸ ਦੀ ਹਰਜਿੰਦਰ ਕੌਰ ਨੇ ਕਲੀਨ ਐਡ ਜਰਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਹਰਜਿੰਦਰ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਹਰਜਿੰਦਰ ਕੌਰ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਖਿਡਾਰਨਾਂ ਖਾਸ ਕਰਕੇ ਸਾਡੀਆਂ ਲੜਕੀਆਂ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਦੀ ਨੀਤੀ ਤਹਿਤ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਨਾਭਾ ਨੇੜਲੇ ਪਿੰਡ ਮੇਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਦੀ ਨੀਤੀ ਅਨੁਸਾਰ 40 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਮਾਣਮੱਤੇ ਖਿਡਾਰੀ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਖਿਡਾਰਨਾਂ ਖਾਸ ਕਰਕੇ ਸਾਡੀਆਂ ਕੁੜੀਆਂ ਨੂੰ ਉਤਸ਼ਾਹਿਤ ਕਰੇਗੀ। — ਭਗਵੰਤ ਮਾਨ (@BhagwantMann) ਅਗਸਤ 2, 2022 ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਮੰਨਦਾ। ਉਸੇ ਲਈ. ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।