ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਸੇਵਾਮੁਕਤ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਸ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਸ. ਲਖਵਿੰਦਰ ਸਿੰਘ ਨੂੰ ਅੱਜ ਸੇਵਾਮੁਕਤੀ ‘ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸ: ਸਤਬੀਰ ਸਿੰਘ ਧਾਮੀ ਤੇ ਹੋਰਨਾਂ ਨੇ ਸੇਵਾਮੁਕਤ ਮੁਲਾਜ਼ਮਾਂ ਨੂੰ ਗੁਰੂ ਬਖ਼ਸ਼ੀਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓ.ਐਸ.ਡੀ.ਸਤਬੀਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸੌਂਪੀ ਗਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਹੈ ਕਿ ਭਵਿੱਖ ਵਿੱਚ ਵੀ ਉਹ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਮੈਂਬਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਉਪ ਸਕੱਤਰ ਸ. ਨਿਰਵੇਲ ਸਿੰਘ, ਸ੍ਰੀ ਲਖਬੀਰ ਸਿੰਘ, ਸ.ਕੁਲਦੀਪ ਸਿੰਘ ਰੋਡੇ, ਸ੍ਰੀ ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਸ: ਪਲਵਿੰਦਰ ਸਿੰਘ, ਇੰਚਾਰਜ ਸ਼ਹਿਬਾਜ਼ ਸਿੰਘ, ਸ: ਬਲਵਿੰਦਰ ਸਿੰਘ ਖੈਰਾਬਾਦ, ਸ: ਮਨਜੀਤ ਸਿੰਘ, ਸ: ਮੇਜਰ ਸਿੰਘ, ਮੈਨੇਜਰ ਸੁਖਰਾਜ ਸਿੰਘ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *