ਸ੍ਰੀਹਰੀਕੋਟਾ: ਅੱਜ ਇਸਰੋ ਵੱਲੋਂ ਚੰਦਰਯਾਨ-3 ਨੂੰ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀਹਰੀਕੋਟਾ ਤੋਂ ਲਾਂਚ ਕਰਨ ਮੌਕੇ ਪੰਜਾਬ ਸਟੇਟ ਸਕੂਲ ਆਫ਼ ਐਮੀਨੈਂਸ ਦੇ 30 ਵਿਦਿਆਰਥੀਆਂ ਨੇ ਇਸ ਇਤਿਹਾਸਕ ਮੌਕੇ ਨੂੰ ਦੇਖਿਆ। ਭਾਰਤ ਦੇ ਪੁਲਾੜ ਪ੍ਰੋਗਰਾਮ ਚੰਦਰਯਾਨ ਦਾ ਸਭ ਤੋਂ ਮਹੱਤਵਪੂਰਨ ਪ੍ਰੋਜੈਕਟ – 3 ਦੀ ਲਾਂਚਿੰਗ ਮੌਕੇ ਇਨ੍ਹਾਂ ਵਿਦਿਆਰਥੀਆਂ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।ਵਿਧਾਇਕ ਤੇ ਪਿੰਡ ਵਾਸੀ ਹੋਏ ਆਹਮੋ-ਸਾਹਮਣੇ, ਦਿੱਤਾ ਗਿਆ ਮੂੰਹਤੋੜ ਜਵਾਬ, ਪਿੰਡ ਵਾਸੀਆਂ ਨੇ ਰੱਖਿਆ ਇੱਕ ਘੇਰਾਬੰਦੀ. D5 Channel Punjabi ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੇ ਵੱਖ-ਵੱਖ ਸਕੂਲਾਂ ਦੀਆਂ 15 ਲੜਕੀਆਂ ਅਤੇ 15 ਲੜਕਿਆਂ ਨੇ ਇਸ ਇਤਿਹਾਸਕ ਮੌਕੇ ਨੂੰ ਦੇਖਣ ਦਾ ਸੁਭਾਗ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਨਾਂ ਵਿੱਚ ਵਿਗਿਆਨੀ ਅਤੇ ਮਹਾਨ ਇੰਜੀਨੀਅਰ ਬਣਨ ਦੀ ਭਾਵਨਾ ਪੈਦਾ ਕਰਨ ਲਈ ਬਹੁਤ ਉਪਰਾਲੇ ਕਰ ਰਹੀ ਹੈ। ਵਿਦਿਆਰਥੀ. CM ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਹੋਵੇਗੀ ਵਿਸ਼ੇਸ਼ ਗਿਰਦਾਵਰੀ, ਖਾਤਿਆਂ ‘ਚ ਕਰੋੜਾਂ ਦੀ ਰਾਸ਼ੀ D5 Channel Punjabi ਉਨ੍ਹਾਂ ਕਿਹਾ ਕਿ ਚੰਦਰਯਾਨ ਦੀ ਲਾਂਚਿੰਗ ਦੇਖਣ ਵਾਲੇ ਇਹ ਵਿਦਿਆਰਥੀ ਸਕੂਲ ਆਫ ਐਮੀਨੈਂਸ ਦੀ ਦਾਖਲਾ ਪ੍ਰੀਖਿਆ ‘ਚ ਪਹਿਲੇ ਸਥਾਨ ‘ਤੇ ਰਹੇ। ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ ‘ਤੇ ਸ੍ਰੀਹਰੀਕੋਟਾ ਲਿਆਂਦਾ ਗਿਆ ਹੈ। ਸ.ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸਰੋ ਦੇ ਚੇਅਰਮੈਨ ਸ੍ਰੀ ਐਸ.ਐਸ.ਸੋਮਨਾਥ ਨੂੰ ਬੇਨਤੀ ਕੀਤੀ ਕਿ ਭਵਿੱਖ ਵਿੱਚ ਇਸਰੋ ਵੱਲੋਂ ਜਿੰਨੇ ਵੀ ਲਾਂਚ ਪ੍ਰੋਗਰਾਮ ਕਰਵਾਏ ਜਾਣੇ ਹਨ, ਉਨ੍ਹਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾਵੇ। ਇਸਰੋ ਦੇ ਚੇਅਰਮੈਨ ਨੇ ਤੁਰੰਤ ਸਵੀਕਾਰ ਕਰ ਲਿਆ। ਉਨ੍ਹਾਂ ਕਿਹਾ ਕਿ ਮਈ 2023 ਵਿੱਚ ਸਕੂਲ ਆਫ਼ ਅਮਨੈਸ ਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੀਆਂ ਵੱਡੀਆਂ ਉਦਯੋਗਿਕ ਇਕਾਈਆਂ ਅਤੇ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਵੀ ਕਰਵਾਇਆ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।