ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ: ਪ੍ਰੀਤੀ ਯਾਦਵ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਇੰਜੀਨੀਅਰ, ਬੀ.ਐਂਡ.ਆਰ ਦੇ ਅਧਿਕਾਰੀਆਂ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸ੍ਰੀ ਬੈਂਸ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਦਾ ਹੜ੍ਹਾਂ ਕਾਰਨ ਵੱਡੇ ਪੱਧਰ ’ਤੇ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਟਰਾਂਸਪੋਰਟ ਰੂਟਾਂ ਅਤੇ ਪੁਲਾਂ ਨੂੰ ਨੁਕਸਾਨ ਪੁੱਜਣ ਦੀ ਸੂਚਨਾ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਪੇਸ਼ ਕਰਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
