Site icon Geo Punjab

ਹਰਜੋਤ ਸਿੰਘ ਬੈਂਸ ⋆ D5 News


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੇਂਦਰ ਦਾ ਪੰਜਾਬ ਦੇ ਹੱਕ ‘ਚ ਫੈਸਲਾ, ਚੰਡੀਗੜ੍ਹ ‘ਚ ਵੱਡਾ ਬਦਲਾਅ, ਹਰਿਆਣਾ ਨੂੰ ਝਟਕਾ! D5 Channel Punjabi ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ 80 ਫੀਸਦੀ ਸਕੂਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣਗੇ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਜਿੱਥੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ, ਉੱਥੇ ਹੀ ਸਕੂਲਾਂ ਵਿੱਚੋਂ ਚੋਰੀਆਂ ਨੂੰ ਵੀ ਰੋਕਿਆ ਜਾਵੇਗਾ। ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨੈਂਸ ਸ਼ੁਰੂ ਕਰਨ ਤੋਂ ਇਲਾਵਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਵੀ ਭੇਜਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version