ਚੰਡੀਗੜ੍ਹ: ਸਿੱਖਿਆ ਵਿਭਾਗ ਪੰਜਾਬ ਨੇ 5994 ਈਟੀਟੀ ਕਾਡਰ ਦੀ ਭਰਤੀ ਦੌਰਾਨ ਜਾਅਲਸਾਜ਼ੀ ਰਾਹੀਂ ਨੌਕਰੀਆਂ ਹਾਸਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 5994 ਈ.ਟੀ.ਟੀ. ਕਾਡਰ ਦੀ ਭਰਤੀ ਸਬੰਧੀ ਪੜਤਾਲ ਚੱਲ ਰਹੀ ਸੀ, ਜਿਸ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਚੋਟੀਆਂ, ਜ਼ਿਲ੍ਹਾ ਮਾਨਸਾ ਦੀ ਲਿਖਤੀ ਪ੍ਰੀਖਿਆ ਸਮੇਂ ਲਈ ਗਈ ਫੋਟੋ ਅਤੇ ਫਿੰਗਰਪ੍ਰਿੰਟ ਨਾਲ ਉਂਗਲਾਂ ਦੇ ਨਿਸ਼ਾਨ ਮੇਲ ਨਹੀਂ ਖਾਂਦੇ। ਜਿਸ ਕਾਰਨ ਪੁਲਿਸ ਨੂੰ ਇਸ ਸਬੰਧੀ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ। ਸ: ਬੈਂਸ ਨੇ ਦੱਸਿਆ ਕਿ ਇਸੇ ਤਰ੍ਹਾਂ ਪੜਤਾਲ ਦੌਰਾਨ ਸੰਦੀਪ ਕੁਮਾਰ ਪੁੱਤਰ ਸੁਭਾਸ਼ ਵਾਸੀ ਪਿੰਡ ਹਾਜੀ ਬੇਟੂ ਦੱਖਣ ਪੰਜੇ ਕੇ ਉਤਾੜ, ਨਰਿੰਦਰਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਫੱਤੂਵਾਲਾ ਨੂੰ ਬਾਇਓਮੀਟ੍ਰਿਕ ਪ੍ਰਕਿਰਿਆ ਦੌਰਾਨ ਦਸਤਾਵੇਜ਼ਾਂ ਦੀ ਜਾਂਚ ਕਰਦੇ ਹੋਏ ਜਾਅਲੀ ਆਧਾਰ ਕਾਰਡ ਅਤੇ ਜਾਅਲੀ ਵੋਟਰ ਕਾਰਡ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸਿਸਟਮ ਦੇਣ ਲਈ ਵਚਨਬੱਧ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
