Site icon Geo Punjab

ਹਰਪਾਲ ਚੀਮਾ ਵੱਲੋਂ ਸੱਦੀ ਮੀਟਿੰਗ ਮਗਰੋਂ ਕਿਸਾਨਾਂ ਦਾ ਧਰਨਾ ਮੁਲਤਵੀ


ਜਲੰਧਰ: ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਪਰ ਪੰਜਾਬ ਦੇ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਮੀਟਿੰਗ ਅੱਜ ਸ਼ਾਮ 4:30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਮੀਟਿੰਗ ਦਾ ਸੱਦਾ ਮਿਲਣ ਮਗਰੋਂ ਕਿਸਾਨਾਂ ਨੇ ਅੱਜ ਦਾ ਧਰਨਾ ਮੁਲਤਵੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਕਿਸਾਨਾਂ ਦੀਆਂ ਖੰਡ ਮਿੱਲਾਂ ਦੇ ਕਰੋੜਾਂ ਰੁਪਏ ਦੇ ਬਕਾਏ ਅਤੇ ਹੋਰ ਮੰਗਾਂ ਦੇ ਹੱਲ ਲਈ ਕਿਸਾਨ ਜਥੇਬੰਦੀਆਂ ਨੂੰ ਧਰਨਾ ਦੇਣਾ ਪਿਆ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version