Site icon Geo Punjab

ਹਰਪਾਲ ਸਿੰਘ ਚੀਮਾ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 13 ਮਾਰਚ&colon; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ &&num;8216&semi;ਤੇ ਜ਼ੋਰ ਦਿੱਤਾ ਹੈ ਤਾਂ ਜੋ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਇਆ ਜਾ ਸਕੇ। ਇਕੋ ਮੰਤਰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਾਸ਼ ਕੌਰ&comma; ਜਿਸ ਨੂੰ ਬੀਤੇ ਦਿਨੀਂ ਕਥਿਤ ਤੌਰ &&num;8216&semi;ਤੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ&comma; ਦੇ ਮਾਮਲੇ ਵਿੱਚ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਨੌਕਰੀ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਪੰਜਾਬ ਦੇ ਨਾਗਰਿਕਾਂ ਪ੍ਰਤੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚਾ ਸਥਾਪਤ ਕਰਨ ਦੇ ਵਿਆਪਕ ਯਤਨਾਂ ਦਾ ਵੀ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ 12 ਮਾਰਚ 2024 ਨੂੰ ਹੋਈ ਸੀ ਅਤੇ ਇਸ ਸਬੰਧੀ ਵਿਭਾਗੀ ਕਾਰਵਾਈ ਕਰਦੇ ਹੋਏ ਉਕਤ ਮੁਲਾਜ਼ਮ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਿਭਾਗ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਸ ਸਟਾਫ਼ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤਰਨਤਾਰਨ ਵਿਖੇ ਨਿਰਧਾਰਿਤ ਕੀਤਾ ਗਿਆ ਹੈ &vert; ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਸਿਰਫ਼ ਇੱਕ ਨਾਅਰਾ ਨਹੀਂ ਸਗੋਂ ਇੱਕ ਠੋਸ ਕਾਰਜ ਯੋਜਨਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਹੇਰਾਫੇਰੀ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਸਾਹਮਣਾ ਕਰਨਾ ਪਵੇਗਾ&comma; ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਰੁਤਬੇ ਦੇ ਹੋਣ। ਉਨ੍ਹਾਂ ਕਿਹਾ ਕਿ ਹੁਣ ਭ੍ਰਿਸ਼ਟਾਂ ਦੇ ਦਿਨ ਗਿਣੇ ਗਏ ਹਨ ਕਿਉਂਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਅਤੇ ਮੁਕੱਦਮੇ ਚਲਾ ਰਹੀ ਹੈ&comma; ਜਿਸ ਤੋਂ ਇਸ ਗੱਲ ਦਾ ਮਜ਼ਬੂਤ &ZeroWidthSpace;&ZeroWidthSpace;ਸੰਕੇਤ ਮਿਲਦਾ ਹੈ ਕਿ ਜਵਾਬਦੇਹੀ ਦਾ ਦੌਰ ਸ਼ੁਰੂ ਹੋ ਗਿਆ ਹੈ। ਭ੍ਰਿਸ਼ਟਾਚਾਰ ਮੁਕਤ ਪੰਜਾਬ ਸਿਰਜਣ ਦੇ ਮਿਸ਼ਨ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਮਾਨਦਾਰੀ ਨੂੰ ਬਰਕਰਾਰ ਰੱਖਣ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਭ੍ਰਿਸ਼ਟ ਗਤੀਵਿਧੀਆਂ ਦੀ ਰਿਪੋਰਟ ਕਰਨਾ&comma; ਨਿੱਜੀ ਅਤੇ ਪੇਸ਼ੇਵਰ ਆਚਰਣ ਵਿੱਚ ਨੈਤਿਕ ਮਾਪਦੰਡਾਂ ਦੀ ਪਾਲਣਾ ਕਰਨਾ ਅਤੇ ਪਾਰਦਰਸ਼ਤਾ ਦੀ ਵਕਾਲਤ ਕਰਨਾ ਕੁਝ ਅਜਿਹੇ ਤਰੀਕੇ ਹਨ ਜਿਨ੍ਹਾਂ ਨਾਲ ਆਮ ਲੋਕ ਸਰਕਾਰ ਦੀ ਪਹਿਲਕਦਮੀ ਦਾ ਸਮਰਥਨ ਕਰ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;&NewLine;

Exit mobile version