ਪੁਲਿਸ ਨੇ ਸਾਂਸਦ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਖਡੂਰ ਸਾਹਿਬ ਤੋਂ ਆਈਸ (ਨਸ਼ੇ) ਸਮੇਤ ਕਾਬੂ ਕੀਤਾ ਹੈ। ਅੰਮ੍ਰਿਤਪਾਲ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਸੁਰਖੀਆਂ ਵਿੱਚ ਆਇਆ ਸੀ। ਹਰਪ੍ਰੀਤ ਸਿੰਘ ਉਰਫ ਹੈਪੀ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਹਿਰਾਸਤ ‘ਚ, ਐਸਐਸਪੀ ਅੰਕੁਲ ਗੁਪਤਾ ਨੇ ਦੱਸਿਆ – ਰੁਟੀਨ ਚੈਕਿੰਗ ਦੌਰਾਨ ਪੁਲਿਸ ਨੇ ਦੋਨਾਂ ਨੂੰ ਫਿਲੌਰ ਹਾਈਵੇ ਤੋਂ ਗ੍ਰਿਫਤਾਰ ਕੀਤਾ ਹੈ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿੱਚ ਬੈਠ ਕੇ ਦੋਵੇਂ ਨਸ਼ੇ ਕਰਨ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਕੋਲ ਲਾਈਟਰ ਅਤੇ ਫੋਇਲ ਸੀ। ਡੀਐਸਪੀ ਫਿਲੌਰ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਪੁਲੀਸ ਨੇ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ, ਸਾਥੀ ਲਵਪ੍ਰੀਤ ਸਿੰਘ ਅਤੇ ਲੁਧਿਆਣਾ ਦੇ ਤਸਕਰ ਸੰਦੀਪ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।