ਹਰਭਜਨ ਸਿੰਘ ETO ⋆ D5 News


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵਾਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਰਕਬਾ 22800 ਵਰਗ ਫੁੱਟ ਹੋਵੇਗਾ, ਜਿੱਥੇ ਜ਼ਮੀਨ ਤੋਂ ਇਲਾਵਾ ਦੋ ਮੰਜ਼ਿਲਾਂ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇੱਥੇ ਕੁੱਲ 12 ਕਮਰੇ ਤਜਵੀਜ਼ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਵੀ.ਵੀ.ਆਈ.ਪੀ. ਸੈੱਟ ਸ਼ਾਮਲ ਹਨ। ਇਸ ਤੋਂ ਇਲਾਵਾ ਕਾਨਫਰੰਸ ਹਾਲ ਅਤੇ ਡਰਾਇੰਗ ਰੂਮ ਵੀ ਬਣਾਇਆ ਜਾਵੇਗਾ। ਜਥੇਦਾਰ ਹਰਪ੍ਰੀਤ ਸਿੰਘ ਵਿਵਾਦ ‘ਚ ਫਸੇ ਅਕਾਲੀ ਦਲ ਨੂੰ ਵੱਡਾ ਝਟਕਾ! ‘ਆਪ’ ਆਗੂਆਂ ਦੀਆਂ ਖੁਸ਼ੀਆਂ ਦੁੱਗਣੀਆਂ D5 Channel Punjab ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਪਠਾਨਕੋਟ ਵਿਖੇ ਨਵੇਂ ਉਸਾਰੇ ਜਾਣ ਵਾਲੇ ਸਰਕਟ ਹਾਊਸ ਲਈ ਪ੍ਰਾਹੁਣਚਾਰੀ ਵਿਭਾਗ ਪੰਜਾਬ ਤੋਂ ਪ੍ਰਸ਼ਾਸਨਿਕ ਮਨਜ਼ੂਰੀ ਮਿਲ ਗਈ ਹੈ ਅਤੇ ਇਸ ਕੰਮ ਲਈ ਟੈਂਡਰ ਮੰਗੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਅਗਲੇ 6 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਠਾਨਕੋਟ ਦੀ ਸਰਹੱਦ ਇਕ ਪਾਸੇ ਹਿਮਾਚਲ ਪ੍ਰਦੇਸ਼ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਨਾਲ ਲੱਗਦੀ ਹੈ, ਜਿਸ ਕਾਰਨ ਦੇਸ਼-ਵਿਦੇਸ਼ ਤੋਂ ਆਏ ਮਹਿਮਾਨਾਂ, ਅਧਿਕਾਰੀਆਂ ਅਤੇ ਹੋਰ ਵਿਸ਼ੇਸ਼ ਵਿਅਕਤੀਆਂ ਦੇ ਠਹਿਰਣ ਲਈ ਕੋਈ ਵੀ ਢੁਕਵੀਂ ਰਿਹਾਇਸ਼ ਦਾ ਪ੍ਰਬੰਧ ਨਹੀਂ ਸੀ | , ਜਿਸ ਕਾਰਨ ਰਾਜ ਸਰਕਾਰ ਪਠਾਨਕੋਟ ਵਿਖੇ ਸਰਕਟ ਹਾਊਸ ਦੀ ਉਸਾਰੀ ਨੂੰ ਪੋਸਟ ਡਿਸਕਲੇਮਰ ਦੁਆਰਾ ਉਤਸ਼ਾਹਿਤ ਕੀਤਾ ਗਿਆ ਸੀ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *