ਚੰਡੀਗੜ੍ਹ: ਅਸੀਂ PSPCL ਅਤੇ PSTCL ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਵੱਖ-ਵੱਖ ਮੁੱਦਿਆਂ ਦਾ ਹੱਲ ਜਲਦ ਹੀ ਲੱਭਾਂਗੇ। ਅੱਜ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੀ ਪੈਨਸ਼ਨਰ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ ਉਪਰੰਤ ਪੰਜਾਬ ਦੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਨਿਯਮ ਦੇ ਅਨੁਸਾਰ ਰਾਜ. D5 Channel Punjabi ਬਿਜਲੀ ਮੰਤਰੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਲਦੀ ਹੀ ਪੈਨਸ਼ਨਰਾਂ ਦੇ ਜਾਇਜ਼ ਮਸਲਿਆਂ ਦਾ ਹੱਲ ਕੀਤਾ ਜਾਵੇਗਾ | ਇਸ ਮੀਟਿੰਗ ਵਿੱਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਮੈਨੇਜਮੈਂਟ ਪੀ.ਐਸ.ਪੀ.ਸੀ.ਐਲ ਰਵਿੰਦਰ ਸਿੰਘ ਸੈਣੀ, ਮੈਨੇਜਰ ਆਈ.ਆਰ.ਰਣਬੀਰ ਸਿੰਘ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ, ਜਨਰਲ ਸਕੱਤਰ ਧਨਵੰਤ ਸਿੰਘ ਭੱਠਲ, ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰਪਾਲ ਸਿੰਘ ਮੂਲੇਵਾਲੀ ਅਤੇ ਸੂਬਾ ਕਮੇਟੀ ਮੈਂਬਰ ਹਾਜ਼ਰ ਸਨ। ਮੌਜੂਦ ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।