ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਰੂਪਾ, ਬਗਲੀ, ਦਹੇੜੂ ਰੋਡ ਤੋਂ ਚਾਵਾ-ਸਮਰਾਲਾ ਤੱਕ ਜੀ.ਟੀ ਰੋਡ ਨੂੰ ਮਜ਼ਬੂਤ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਹਲਕਾ ਖੰਨਾ ਅਤੇ ਸਮਰਾਲਾ ਦੀ ਬਹੁਤ ਹੀ ਮਹੱਤਵਪੂਰਨ ਅਤੇ ਉੱਚ ਆਵਾਜਾਈ ਵਾਲੀ ਸੜਕ ਹੈ ਅਤੇ ਹਲਕਾ ਖੰਨਾ ਨੂੰ ਹਲਕਾ ਸਮਰਾਲਾ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਕਿ 481.15 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਇਸ ਸੜਕ ਨੂੰ ਪੱਕਾ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ। D5 Channel Punjabi ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 4.40 ਕਿਲੋਮੀਟਰ ਅਤੇ ਚੌੜਾਈ 5.50 ਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਜੀ.ਟੀ ਰੋਡ (ਐਨ.ਐਚ.-44) ਅਤੇ ਚਾਵਾ-ਸਮਰਾਲਾ ਰੋਡ (ਓ.ਡੀ.ਆਰ.-56) ਨੂੰ ਜੋੜਦੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੜਕ ਪੰਜਾਬ ਸਰਕਾਰ ਦੇ 5054 ਆਰ. ਬੀ.-10 ਸਕੀਮ ਤਹਿਤ ਮਨਜ਼ੂਰੀ ਦਿੱਤੀ ਗਈ ਹੈ ਅਤੇ ਸੜਕ ਦਾ ਕੰਮ ਪੂਰਾ ਹੋਣ ਤੋਂ ਬਾਅਦ 5 ਸਾਲ ਦਾ ਰੱਖ-ਰਖਾਅ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਅਲਾਟ ਹੋਣ ਤੋਂ ਬਾਅਦ ਇਹ ਪ੍ਰਾਜੈਕਟ 6 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪੇਂਡੂ ਸੜਕਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
