Site icon Geo Punjab

ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਗ੍ਰਿਫਤਾਰ ⋆ D5 News


ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਗੈਂਗਸਟਰਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ਼ ਕਾਲਾ ਵਜੋਂ ਹੋਈ ਹੈ।ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹਨਾਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ।
https://twitter.com/DGPPunjabPolice/status/1755064301906256362/photo/1
ਗ੍ਰਿਫਤਾਰ ਮੁਲਜ਼ਮ ਜੋਬਨ ਯੂਏਪੀਏ, ਆਰਮਜ਼ ਐਕਟ, ਐਨਡੀਪੀਐਸ ਐਕਟ ਅਤੇ ਆਈਟੀ ਐਕਟ ਦੇ ਜੁਰਮਾਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਫ਼ਰਾਰ ਸੀ। ਮੁਲਜ਼ਮ ਜੋਬਨ ਅਤੇ ਬਿੱਕਾ ਵੀ 307 ਆਈਪੀਸੀ ਤਹਿਤ ਇੱਕ ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦੇ ਹਨ।ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਇਸ ਤੋਂ ਪਹਿਲਾਂ ਜੋਬਨਜੀਤ ਸਿੰਘ ਖ਼ਿਲਾਫ਼ ਯੂਏਪੀਏ, ਆਰਮਜ਼ ਐਕਟ, ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ।
ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਤ ਇੱਕ ਕੇਸ ਵਿੱਚ ਫੜਿਆ ਗਿਆ ਸੀ। ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸੇ ਕੇਸ ਦੇ ਦੂਜੇ ਮੁਲਜ਼ਮ ਬਿਕਰਮਜੀਤ ਸਿੰਘ ਉਰਫ਼ ਬਿੱਕਾ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖੁਲਾਸੇ ਹੋਣਗੇ। ਜਦਕਿ ਪੁਲਿਸ ਮਾਮਲੇ ਦੇ ਤੀਜੇ ਸਾਥੀ ਕੁਲਵਿੰਦਰ ਸਿੰਘ ਉਰਫ਼ ਕਾਲਾ ਬਾਰੇ ਵੀ ਜਾਣਕਾਰੀ ਜੁਟਾ ਰਹੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.



Exit mobile version