ਅੰਮ੍ਰਿਤਸਰ: ਹਰਿਆਣਾ ਗੁਰਦੁਆਰਾ ਪ੍ਰਬੰਧਕੀ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਲਾਜ਼ਮ ਕਾਲੀਆਂ ਪੱਗਾਂ ਵੀ ਬੰਨ੍ਹੇ ਹੋਏ ਹਨ। ਇਸ ਰੋਸ ਮਾਰਚ ਤੋਂ ਬਾਅਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।