ਹਰਿਆਣਾ: ਹਰਿਆਣਾ ਦੀ ਰਾਜਨੀਤੀ ਵਿੱਚ ਵੱਡਾ ਭੂਚਾਲ ਆ ਗਿਆ ਹੈ। ਅੱਜ ਸਵੇਰੇ ਜਿੱਥੇ ਜੇਜੇਪੀ ਨੇ ਭਾਜਪਾ ਨਾਲੋਂ ਆਪਣਾ ਗਠਜੋੜ ਤੋੜ ਲਿਆ ਹੈ, ਉਥੇ ਹੀ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਮੁੱਖ ਮੰਤਰੀ ਦੇ ਅਸਤੀਫੇ ਤੋਂ ਬਾਅਦ ਹੁਣ ਦੋ ਨਾਵਾਂ ਦੀ ਚਰਚਾ ਹੋ ਰਹੀ ਹੈ, ਨਾਇਬ ਸੈਣੀ ਅਤੇ ਸੰਜੇ ਭਾਟੀਆ ਮੁੱਖ ਮੰਤਰੀ ਦੀ ਕੁਰਸੀ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ। ਹਰਿਆਣਾ ‘ਚ ਬੀਜੇਪੀ-ਜੇਜੇਪੀ ਗਠਜੋੜ ਟੁੱਟਿਆ, ਰਸਮੀ ਐਲਾਨ ਬਾਕੀ, ਮੁੱਖ ਮੰਤਰੀ ਸਮੇਤ ਪੂਰੀ ਕੈਬਨਿਟ ਦੇ ਸਕਦੀ ਅਸਤੀਫਾ, ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਸਿਰਫ਼ ਇੱਕ ਗ਼ੈਰ-ਜਾਟ ਹੀ ਮੁੱਖ ਮੰਤਰੀ ਬਣੇਗਾ। ਹਰਿਆਣਾ ਵਿੱਚ ਨਵੀਂ ਕੈਬਨਿਟ ਦਾ ਗਠਨ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਅੱਜ ਹੋਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
