Site icon Geo Punjab

ਹਰਿਆਣਾ ਪੁਲਿਸ ਨੇ ਤਜਿੰਦਰ ਬੱਗਾ ਨੂੰ ਦਿੱਲੀ ਪੁਲਿਸ ਹਵਾਲੇ ਕੀਤਾ, ਪੰਜਾਬ ਸਰਕਾਰ ਪਹੁੰਚੀ ਹਾਈਕੋਰਟ


ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦਿੱਲੀ ਪੁਲਿਸ ਹੁਣ ਬੱਗਾ ਨੂੰ ਦਿੱਲੀ ਲੈ ਕੇ ਜਾ ਰਹੀ ਹੈ। ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਸਰਕਾਰ ਦੇ ਸਾਈਬਰ ਸੈੱਲ ਦੀ ਟੀਮ ਨੇ ਉਸ ਵਿਰੁੱਧ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਕੇਸ ਦਰਜ ਕੀਤਾ ਹੈ।

ਬੱਗਾ ਨੂੰ ਮੁਹਾਲੀ ਲੈ ਕੇ ਜਾ ਰਹੀ ਪੰਜਾਬ ਪੁਲੀਸ ਦੀ ਗੱਡੀ ਨੂੰ ਹਰਿਆਣਾ ਪੁਲੀਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਟੀਮ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਿਆ ਗਿਆ ਸੀ। ਪੰਜਾਬ ਸਰਕਾਰ ਨੇ ਇਸ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦਾ ਪਤਾ ਲੱਗਦਿਆਂ ਹੀ ਹਰਿਆਣਾ ਸਰਕਾਰ ਨੇ ਵੀ ਹਾਈ ਕੋਰਟ ਤੱਕ ਪਹੁੰਚ ਕੀਤੀ। ਹਰਿਆਣਾ ਨੇ ਜਵਾਬ ਲਈ ਕੱਲ੍ਹ ਤੱਕ ਦਾ ਸਮਾਂ ਮੰਗਿਆ ਸੀ। ਕੁਰੂਕਸ਼ੇਤਰ ‘ਚ ਪੁਲਿਸ ਤੇ ਬੱਗਾ ਨੂੰ ਕਿਉਂ ਰੋਕਿਆ?




Exit mobile version