Site icon Geo Punjab

ਹਰਿਆਣਾ ਬਾਰਡਰਾਂ ਤੇ ਫਿਰ ਚੱਲੇ ਅੱਥਰੂ ਗੈਸ ਦੇ ਗੋਲੇ, ਕੇਂਦਰ ਨੇ ਸੱਦੀ ਮੀਟਿੰਗ


ਚੰਡੀਗੜ੍ਹ: ਪੰਜਾਬ-ਹਰਿਆਣਾ ਬਾਰਡਰਾਂ ‘ਤੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਫਸਲਾਂ ਦੀ MSP ਨੂੰ ਲੈ ਕੇ ਇਕ ਸੰਘਰਸ ਵਿੱਢਿਆ ਹੋਇਆ ਹੈ। ਚੋਥੇ ਗੇਵ ਦੀ ਮੀਟਿੰਗ ਵਿਚ ਕੇਂਦਰ ਅਤੇ ਕਿਸਾਨਾਂ ਵਿਚਕਾਰ ਕਿਸੇ ਤਰ੍ਹਾਂ ਦੀ ਕੋਈ ਸਹਿਮਤੀ ਨਹੀਂ ਬਣੀ ਸੀ। ਜਿਸ ਤੋਂ ਬਾਅਦ ਅੱਜ 21 ਫਰਵਰੀ ਨੂੰ ਕਿਸਾਨਾਂ ਨੇ ਦਿੱਲੀ ਕੁਚ ਕਰਨ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਜਦੋਂ ਦਿੱਲੀ ਵੱਲ ਵਧਣਾ ਸ਼ੁਰੂ ਕੀਤਾ ਗਿਆ ਤਾਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗਣੇ ਸ਼ੁਰੂ ਕਰ ਦਿੱਤੇ। ਜਿਸ ਨਾਲ ਬਾਰਡਰਾਂ ‘ਤੇ ਹਾਲਾਤ ਕਾਫੀ ਤਣਾਅਪੁਣ ਬਣੇ ਹੋਏ ਹਨ।

#WATCH केंद्रीय मंत्री अर्जुन मुंडा ने कहा, “चौथे दौर तक की बातचीत होने के बाद किसान संगठनों की ओर से जो प्रतिक्रिया आई उसे संज्ञान में लेते हुए हम पांचवे दौर की बैठक और MSP की मांग, फसल विविधीकरण, पराली का विषय जैसे मुद्दों पर बातचीत के लिए तैयार हैं…मेरी अपील है कि वे शांति… pic.twitter.com/T4VyBFPUKx
— ANI_HindiNews (@AHindinews) February 21, 2024

ਉਥੇ ਹੀ ਦੂਜੇ ਪਾਸੇ ਅੱਜ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਪੰਜਾਵੇਂ ਗੇੜ ਦੀ ਮੀਟਿੰਗ ਅੱਜ ਸ਼ਾਮ ਨੂੰ ਚੰਡੀਗੜ੍ਹ ਵਿਖੇ ਹੋ ਸਕਦੀ ਹੈ। ਇਸ ਗੱਲ ਦੀ ਪੁਸ਼ਟੀ ਖੁਦ ਕੇਂਦਰੀ ਖੇਤੀਬਾੜੀ ਮੰਤਰੀ ਅਰਜੁੰਨ ਮੁੰਡਾ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ “ਚੌਥੇ ਦੌਰ ਦੀ ਗੱਲਬਾਤ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਮਿਲੇ ਹੁੰਗਾਰੇ ਨੂੰ ਦੇਖਦੇ ਹੋਏ ਅਸੀਂ ਪੰਜਵੇਂ ਦੌਰ ਦੀ ਮੀਟਿੰਗ ਦੀ ਯੋਜਨਾ ਬਣਾ ਰਹੇ ਹਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦੇ ਮੁੱਦੇ’ ਵਰਗੇ ਮੁੱਦਿਆਂ ‘ਤੇ ਗੱਲਬਾਤ ਲਈ ਤਿਆਰ ਹਾਂ। ਮੇਰੀ ਅਪੀਲ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਸਾਡੀ ਕੋਸ਼ਿਸ਼ ਗੱਲਬਾਤ ਰਾਹੀਂ ਹੱਲ ਕੱਢਣ ਦੀ ਹੈ।”

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.



Exit mobile version