ਹਰਿਆਣੇ ਦੇ ਕਈ ਜ਼ਿਲਿਆਂ ਚ ਕਰਫਿਊ, ਮੋਨੂੰ ਮਾਨੇਸਰ ਦੀ ਭੜਕਾਉਣ ਵਾਲੀ ਵੀਡੀਓ ਕਰਕੇ ਹੋਈ ਹਿੰਸਾ, ਇੰਟਰਨੈੱਟ ਬੰਦ, ਪ੍ਰੀਖਿਆਵਾਂ ਰੱਦ


ਹਰਿਆਣੇ ਦੇ ਨੂਹ ‘ਚ ਸੋਮਵਾਰ ਨੂੰ ਹੋਈ ਹਿੰਸਾ ‘ਚ 40 ਤੋਂ ਜ਼ਿਆਦਾ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ।ਹਰਿਆਣਾ ਦੇ ਨੂਹ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਬ੍ਰਜ ਮੰਡਲ ਯਾਤਰਾ ਦੌਰਾਨ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਨੂਹ ਵਿੱਚ ਦੋ ਦਿਨਾਂ ਲਈ ਕਰਫਿਊ ਲਗਾਇਆ ਗਿਆ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਅਰਧ ਸੈਨਿਕ ਬਲਾਂ ਦੀਆਂ 20 ਕੰਪਨੀਆਂ ਨੂੰ ਪੂਰੇ ਇਲਾਕੇ ‘ਚ ਤਾਇਨਾਤ ਕੀਤਾ ਗਿਆ ਹੈ।ਹੁਣ ਇਹ ਹਿੰਸਾ ਮੇਬਾਤ, ਸੋਹਾਣਾ, ਰੇਵਾੜੀ, ਗੁੜਗਾਓਂ, ਪਲਵਲ, ਫਰੀਦਾਬਾਦ ਤੱਕ ਫੈਲ ਗਈ ਹੈ। ਇਸ ਦੇ ਮੱਦੇਨਜ਼ਰ 5 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਨੂਹ, ਫਰੀਦਾਬਾਦ ਅਤੇ ਪਲਵਲ ‘ਚ ਮੰਗਲਵਾਰ 1 ਅਗਸਤ ਨੂੰ ਸਾਰੇ ਵਿਦਿਅਕ ਅਦਾਰੇ ਅਤੇ ਕੋਚਿੰਗ ਸੈਂਟਰ ਬੰਦ ਰਹਿਣਗੇ। ਨੂਹ ‘ਚ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਪ੍ਰੀਖਿਆਵਾਂ 1 ਅਤੇ 2 ਅਗਸਤ ਨੂੰ ਹੋਣੀਆਂ ਸਨ। ਡੀਸੀ ਪ੍ਰਸ਼ਾਂਤ ਪੰਵਾਰ ਨੇ ਸ਼ਾਂਤੀ ਬਹਾਲ ਕਰਨ ਲਈ 11 ਵਜੇ ਫਿਰ ਸਰਵ ਸਮਾਜ ਦੀ ਬੈਠਕ ਬੁਲਾਈ ਹੈ।

ਸੋਮਵਾਰ ਨੂੰ ਨੂਹ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਬ੍ਰਜ ਮੰਡਲ ਯਾਤਰਾ ‘ਤੇ ਭਾਈਚਾਰੇ ਦੇ ਲੋਕਾਂ ਨੇ ਪਥਰਾਅ ਕੀਤਾ। ਦੱਸਿਆ ਜਾ ਰਿਹਾ ਜੁਨੈਦ ਹੱਤਿਆ ਕਾਂਡ ਦੇ ਮੁੱਖ ਮੁਲਜ਼ਮ ਮੋਨੂੰ ਮਾਨੇਸਰ ਨੇ ਇਸ ਨੇ ਹਿੰਸਾ ਨੂੰ ਭੜਕਾਇਆ। ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਅਤੇ ਗੋਲੀਬਾਰੀ ਹੋਈ। ਇਸ ਦੌਰਾਨ ਹੁਣ ਤੱਕ ਗੁੜਗਾਓਂ ਦੇ ਹੋਮਗਾਰਡ ਨੀਰਜ ਅਤੇ ਗੁਰਸੇਵਕ ਸਮੇਤ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। 50 ਤੋਂ ਵੱਧ ਪੁਲਿਸ ਅਧਿਕਾਰੀ, ਅਤੇ ਹੋਰ ਜ਼ਖਮੀ ਹੋਏ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *