ਚੰਡੀਗੜ੍ਹ: ਅੰਮ੍ਰਿਤਪਾਲ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਇੰਨੀ ਭਾਰੀ ਪੁਲਿਸ ਫੋਰਸ ਹੋਣ ਦੇ ਬਾਵਜੂਦ ਪੁਲਿਸ ਅੰਮ੍ਰਿਤਪਾਲ ਨੂੰ ਫੜਨ ਵਿੱਚ ਨਾਕਾਮ ਰਹੀ ਹੈ, ਇਹ ਪੰਜਾਬ ਪੁਲਿਸ ਦੀ ਖੁਫੀਆ ਨਾਕਾਮੀ ਨੂੰ ਦਰਸਾਉਂਦਾ ਹੈ। ਅੰਮ੍ਰਿਤਪਾਲ ਸਿੰਘ ਪੁਲਿਸ ਦੇ ਰਾਹ ਪਿਆ ? ਵੱਡੀ ਕਾਰਵਾਈ! | D5 Channel Punjabi ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਫਟਕਾਰ ਲੱਗਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ‘ਤੇ ਐਨ.ਐਸ.ਏ. ਲਗਾਇਆ ਗਿਆ ਹੈ ਇਹ ਜਾਣਕਾਰੀ ਪੰਜਾਬ ਸਰਕਾਰ ਦੇ ਵਕੀਲ ਏ.ਜੀ. ਘਈ ਨੇ ਖੁਦ ਸਾਂਝੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹੁਣ ਹਾਈਕੋਰਟ ਨੇ ਇਸ ਮਾਮਲੇ ਦੀ 4 ਦਿਨਾਂ ਬਾਅਦ ਸੁਣਵਾਈ ਕਰਦਿਆਂ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।