ਚੰਡੀਗੜ੍ਹ: ਮਨੀਸ਼ਾ ਗੁਲਾਟੀ ਨਾਲ ਨਾ ਜੁੜੀ ਹੁਣ ਦੀ ਵੱਡੀ ਖ਼ਬਰ ਹੈ ਕਿ ਮਨੀਸ਼ਾ ਗੁਲਾਟੀ ਦੇ ਅਹੁਦੇ ‘ਤੇ ਬਣੇ ਰਹਿਣਗੇ। ਮਨੀਸ਼ਾ ਗੁਲਾਟੀ ਨੇ ਪੰਜਾਬ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ 6 ਮਹੀਨੇ ਪਹਿਲਾਂ ਆਪਣੀ ਸੇਵਾ ਖਤਮ ਕਰਨ ਦੇ ਫੈਸਲੇ ਦੇ ਚੱਲਦਿਆਂ ਉਸ ਨੇ ਹਾਈ ਕੋਰਟ ਵਿੱਚ ਆਪਣਾ ਪੱਖ ਰੱਖਿਆ। ਜਿਸ ਵਿੱਚ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਗਲਤ ਦੱਸਿਆ ਸੀ। ਹੁਣ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਇਸ ਸਿੱਖ ਲੀਡਰ ਨੇ ਖੜਕਾਏ ਵੱਡੇ ਲੀਡਰ ! ਬੇਅਦਬੀ ਮਾਮਲੇ ‘ਚ ਨਵਾਂ ਮੋੜ! | D5 Channel Punjabi ਜਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਨੇ ਛੇ ਮਹੀਨੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਆਪਣੀ ਸੇਵਾ ਖਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਮੰਗਲਵਾਰ ਨੂੰ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗੇ ਜਾਣ ਤੋਂ ਬਾਅਦ ਹਾਈ ਕੋਰਟ ਨੇ ਮੰਗਲਵਾਰ ਨੂੰ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ। ਖਾਸ ਗੱਲ ਇਹ ਹੈ ਕਿ ਇਹ ਹੁਕਮ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਇਸ ਵਿੱਚ ਮਨੀਸ਼ਾ ਗੁਲਾਟੀ ਨੂੰ ਸੇਵਾਕਾਲ ਵਿੱਚ ਵਾਧਾ ਨਾ ਕਰਨ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ ‘ਚ ਫਿਲਹਾਲ 6 ਮਹੀਨੇ ਬਾਕੀ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।