ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਾਇਬ-ਤਹਿਸੀਲਦਾਰਾਂ ਦੀਆਂ 78 ਅਸਾਮੀਆਂ ’ਤੇ ਨਿਯੁਕਤੀ ਲਈ ਲਈ ਗਈ ਪ੍ਰੀਖਿਆ ਖ਼ਿਲਾਫ਼ ਹਾਈ ਕੋਰਟ ਵਿੱਚ ਪਾਈ ਪਟੀਸ਼ਨ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਇਸ ’ਤੇ ਰੋਕ ਕਿਉਂ ਨਹੀਂ ਲਾਈ ਗਈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਹਾਈਕੋਰਟ ‘ਚ ਇਸ ਪਟੀਸ਼ਨ ‘ਤੇ ਅੰਤਿਮ ਫੈਸਲਾ ਆਉਣ ‘ਤੇ ਇਨ੍ਹਾਂ ਅਹੁਦਿਆਂ ‘ਤੇ ਨਿਯੁਕਤੀਆਂ ਦਾ ਫੈਸਲਾ ਕੀਤਾ ਜਾਵੇਗਾ।
ਇਸ ਪ੍ਰੀਖਿਆ ਵਿਰੁੱਧ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਈ ਬਿਨੈਕਾਰਾਂ ਨੇ ਦੋਸ਼ ਲਾਇਆ ਹੈ ਕਿ ਇਸ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਸਿਰਫ਼ ਅੰਗਰੇਜ਼ੀ ਭਾਸ਼ਾ ਵਿੱਚ ਦਿੱਤਾ ਗਿਆ ਸੀ, ਜਦਕਿ ਇਹ ਪੰਜਾਬੀ ਭਾਸ਼ਾ ਵਿੱਚ ਵੀ ਦਿੱਤਾ ਜਾਣਾ ਚਾਹੀਦਾ ਸੀ। ਬਿਨੈਕਾਰ ਕੋਲ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਦਾ ਵਿਕਲਪ ਹੋਣਾ ਚਾਹੀਦਾ ਹੈ। ਇਹ ਪੰਜਾਬ ਸਰਕਾਰ ਦੇ ਆਪਣੇ ਨਿਯਮਾਂ ਦੇ ਉਲਟ ਹੈ। ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
The post *ਨਾਇਬ-ਤਹਿਸੀਲਦਾਰਾਂ ਦੀ ਪ੍ਰੀਖਿਆ ਖਿਲਾਫ ਕਈ ਬਿਨੈਕਾਰ ਪਹੁੰਚੇ ਹਾਈਕੋਰਟ, ਪੰਜਾਬ ਸਰਕਾਰ ਨੂੰ ਨੋਟਿਸ* appeared first on