ਚੰਡੀਗੜ੍ਹ, 4 ਅਪ੍ਰੈਲ, 2023 – ਪੰਜਾਬ ਹਰਿਆਣਾ ਹਾਈਕੋਰਟ ‘ਚ ਪਿਛਲੇ ਕਈ ਸਾਲਾਂ ਤੋਂ ਚੱਲ ਰਹੇ ਡਰੱਗ ਮਾਮਲੇ ‘ਚ ਹੁਣ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ ਹਾਈਕੋਰਟ ਵੱਲੋਂ ਖੋਲ੍ਹੇ ਗਏ 3 ਲਿਫਾਫੇ ਸੀ.ਐੱਮ ਭਗਵੰਤ ਮਾਨ ਤੱਕ ਪਹੁੰਚ ਗਏ ਹਨ, ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਉਕਤ ਮਾਮਲੇ ‘ਚ ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਸੀ.ਐਮ ਮਾਨ ਨੇ ਲਿਖਿਆ ਕਿ ਪੰਜਾਬ ‘ਚ ਨਸ਼ਿਆਂ ਨਾਲ ਸਬੰਧਤ ਕਈ ਸਾਲਾਂ ਤੋਂ ਬੰਦ ਪਏ ਮਾਨਯੋਗ ਹਾਈਕੋਰਟ ਵੱਲੋਂ ਖੋਲੇ ਗਏ 3 ਲਿਫਾਫੇ ਮੇਰੇ ਕੋਲ ਪਹੁੰਚੇ ਹਨ। ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
