ਨਵੀਂ ਦਿੱਲੀ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਸੁਲਝਾਉਣ ਵਾਲੇ ਦਿੱਲੀ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਨ੍ਹਾਂ ਵਿੱਚ ਸਪੈਸ਼ਲ ਸੈੱਲ ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀਸੀਪੀ ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਉਨ੍ਹਾਂ ਦੇ ਘਰ 24 ਘੰਟੇ ਸੁਰੱਖਿਆ ਤਾਇਨਾਤ ਰਹੇਗੀ। ਮੋਗਾ ਨਿਊਜ਼ : ਫੀਲਡ ‘ਚ ਉੱਤਰੀ ਪੁਲਿਸ ਨੇ ਚਲਾਈ ਵੱਡੀ ਕਾਰਵਾਈ, ਸਾਰੇ ਪਿੰਡ ਕਵਰ ਕੀਤੇ D5 Channel Punjabi ਇਸ ਤੋਂ ਇਲਾਵਾ ਕਤਲ ਕਾਂਡ ਨੂੰ ਸੁਲਝਾਉਣ ਲਈ ਤਾਇਨਾਤ ਹੋਰ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਕ ਕਮਾਂਡੋ ਹਰ ਸਮੇਂ ਉਨ੍ਹਾਂ ਦੇ ਨਾਲ ਮੌਜੂਦ ਰਹੇਗਾ। ਇਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਏਸੀਪੀ ਲਲਿਤ ਨੇਗੀ, ਏਸੀਪੀ ਹਿਰਦੇ ਭੂਸ਼ਣ, ਏਸੀਪੀ ਵੇਦ ਪ੍ਰਕਾਸ਼, ਏਸੀਪੀ ਰਾਹੁਲ ਵਿਕਰਮ, ਇੰਸਪੈਕਟਰ ਰਵਿੰਦਰ ਜੋਸ਼ੀ, ਇੰਸਪੈਕਟਰ ਸੁਨੀਲ ਕੁਮਾਰ, ਇੰਸਪੈਕਟਰ ਵਿਕਰਮ ਦਹੀਆ, ਇੰਸਪੈਕਟਰ ਨਿਸ਼ਾਂਤ ਦਹੀਆ ਅਤੇ ਇੰਸਪੈਕਟਰ ਵਿਨੋਦ ਕੁਮਾਰ ਹਨ। ਰਾਜ ਕੁਮਾਰ ਵੇਰਕਾ ਨੇ ਖੋਲ੍ਹੇ ਕਾਂਗਰਸ ਦੇ ਭੇਦ, ਸਰਕਾਰ ਦੇ ਪੰਜ ਸਾਲ ਨਹੀਂ ਪੂਰੇ ਕਰਨ ਦਾ ਦਾਅਵਾ! ਦੱਸਣਯੋਗ ਹੈ ਕਿ ਪੰਜਾਬ ਦੇ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਾਥੀ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ‘ਜੇ ਅਸੀਂ ਤੁਹਾਨੂੰ ਸੜਕਾਂ ‘ਤੇ ਦੇਖਿਆ ਤਾਂ ਚੰਗਾ ਨਹੀਂ ਹੋਵੇਗਾ।’ ਇਸ ਤੋਂ ਇਲਾਵਾ ਸਪੈਸ਼ਲ ਸੈੱਲ ਦਾ ਕੋਈ ਵੀ ਅਧਿਕਾਰੀ ਪੰਜਾਬ ਵਿੱਚ ਨਾ ਵੜਨ ਦੀ ਧਮਕੀ ਵੀ ਦਿੱਤੀ ਗਈ। ਮੰਨਿਆ ਜਾ ਰਿਹਾ ਹੈ ਕਿ ਸਪੈਸ਼ਲ ਸੈੱਲ ਦੇ ਇਨ੍ਹਾਂ ਅਧਿਕਾਰੀਆਂ ‘ਤੇ ਹਮਲੇ ਦੀ ਯੋਜਨਾ ਹੋ ਸਕਦੀ ਹੈ। ਇਸ ਕਾਰਨ ਸੁਰੱਖਿਆ ਵਧਾ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
